ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 205 · Raag Gauree · Guru Arjan Dev Ji

1ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥

2ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥

3ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥

4ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥

5ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥

6ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥

7ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥

8ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥

9ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥

10ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥

11ਗਉੜੀ ਮਹਲਾ ੫ ॥

12ਐਸੋ ਪਰਚਉ ਪਾਇਓ ॥

13ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥

14ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥

15ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥

16ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥

17ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥

18ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥

19ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥

20ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥

21ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥

22ਗਉੜੀ ਮਹਲਾ ੫ ॥

23ਅਉਧ ਘਟੈ ਦਿਨਸੁ ਰੈਨਾਰੇ ॥

24ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

25ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥

26ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

27ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥

28ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥

29ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥

30ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

31ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥

32ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥

33ਗਉੜੀ ਮਹਲਾ ੫ ॥

34ਰਾਖੁ ਪਿਤਾ ਪ੍ਰਭ ਮੇਰੇ ॥

35ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥

36ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥

37ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath