ਗੁਰੂ ਗ੍ਰੰਥ ਸਾਹਿਬ 206 · Raag Gauree · Guru Arjan Dev Ji
1ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
2ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
3ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
4ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
5ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
6ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥
7ਗਉੜੀ ਮਹਲਾ ੫ ॥
8ਓਹੁ ਅਬਿਨਾਸੀ ਰਾਇਆ ॥
9ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥
10ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥
11ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥
12ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥
13ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥
14ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥
15ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥
16ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥
17ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥
18ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥
19ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥
20ਗਉੜੀ ਮਹਲਾ ੫ ॥
21ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥
22ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥
23ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥
24ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥
25ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥
26ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥
27ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥
28ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥
29ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥
30ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥
31ਗਉੜੀ ਮਹਲਾ ੫ ॥
32ਤੁਝ ਬਿਨੁ ਕਵਨੁ ਹਮਾਰਾ ॥
33ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥
34ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥
35ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath