ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 207 · Raag Gauree · Guru Arjan Dev Ji

1ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥

2ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥

3ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥

4ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥

5ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥

6ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥

7ਗਉੜੀ ਮਹਲਾ ੫ ॥

8ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥

9ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥

10ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥

11ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥

12ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥

13ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥

14ਗਉੜੀ ਮਹਲਾ ੫ ॥

15ਮਿਲਹੁ ਪਿਆਰੇ ਜੀਆ ॥

16ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥

17ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥

18ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥

19ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥

20ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥

21ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥

22ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥

23ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥

24ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥

25ਗਉੜੀ ਮਹਲਾ ੫ ॥

26ਹਉ ਤਾ ਕੈ ਬਲਿਹਾਰੀ ॥

27ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥

28ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥

29ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥੧॥

30ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥

31ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥

32ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥

33ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥

34ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥

35ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath