ਗੁਰੂ ਗ੍ਰੰਥ ਸਾਹਿਬ 208 · Raag Gauree
1ਗਉੜੀ ਮਹਲਾ ੫ ॥
2ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥
3ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥
4ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥
5ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥
6ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥
7ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥
8ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥
9ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥
10ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥
11ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥
12ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥
13ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥
14ਗਉੜੀ ਮਹਲਾ ੫ ॥
15ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥
16ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥
17ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥
18ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥
19ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥
20ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥
21ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥
22ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥
23ਗਉੜੀ ਮਹਲਾ ੫ ॥
24ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥
25ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥
26ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥
27ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥
28ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥
29ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥
30ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥
31ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥
32ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥
33ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath