ਗੁਰੂ ਗ੍ਰੰਥ ਸਾਹਿਬ 209 · Raag Gauree
1ਗਉੜੀ ਮਹਲਾ ੫ ॥
2ਤੁਮ ਹਰਿ ਸੇਤੀ ਰਾਤੇ ਸੰਤਹੁ ॥
3ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥
4ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥
5ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥
6ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥
7ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥
8ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥
9ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥
10ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥
11ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥
12ਗਉੜੀ ਮਹਲਾ ੫ ॥
13ਸਹਜਿ ਸਮਾਇਓ ਦੇਵ ॥
14ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥
15ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥
16ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥
17ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥
18ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥
19ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥
20ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥
21ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
22ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
23ਗਉੜੀ ਮਹਲਾ ੫ ॥
24ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥
25ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥
26ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥
27ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥
28ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥
29ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥
30ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥
31ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥
32ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥
33ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath