ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 20 · Siree Raag · Guru Nanak Dev Ji

1ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥

2ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥

3ਸਿਰੀਰਾਗੁ ਮਹਲਾ ੧ ॥

4ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥

5ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥

6ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥

7ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥

8ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥

9ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥

10ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥

11ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥

12ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥

13ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥

14ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥

15ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥

16ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥

17ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥

18ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥

19ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥

20ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥

21ਸਿਰੀਰਾਗੁ ਮਹਲਾ ੧ ॥

22ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥

23ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥

24ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥

25ਮੇਰੇ ਮਨ ਲੈ ਲਾਹਾ ਘਰਿ ਜਾਹਿ ॥

26ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥

27ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥

28ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥

29ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥

30ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥

31ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥

32ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥

33ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥

34ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥

35ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥

36ਸਿਰੀਰਾਗੁ ਮਹਲਾ ੧ ॥

37ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥

38ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥

39ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥

40ਜੀਅਰੇ ਰਾਮ ਜਪਤ ਮਨੁ ਮਾਨੁ ॥

41ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath