ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 210 · Raag Gauree

1ਰਾਗੁ ਗਉੜੀ ਪੂਰਬੀ ਮਹਲਾ ੫

2ੴ ਸਤਿਗੁਰ ਪ੍ਰਸਾਦਿ ॥

3ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥

4ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥

5ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥

6ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥

7ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥

8ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥

9ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥

10ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥

11ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥

12ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥

13ਰਾਗੁ ਗਉੜੀ ਚੇਤੀ ਮਹਲਾ ੫

14ੴ ਸਤਿਗੁਰ ਪ੍ਰਸਾਦਿ ॥

15ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥

16ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥

17ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥

18ਹੈਵਰ ਗੈਵਰ ਰਾਜ ਰੰਗ ॥

19ਤਿਆਗਿ ਚਲਿਓ ਹੈ ਮੂੜ ਨੰਗ ॥੨॥

20ਚੋਆ ਚੰਦਨ ਦੇਹ ਫੂਲਿਆ ॥

21ਸੋ ਤਨੁ ਧਰ ਸੰਗਿ ਰੂਲਿਆ ॥੩॥

22ਮੋਹਿ ਮੋਹਿਆ ਜਾਨੈ ਦੂਰਿ ਹੈ ॥

23ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥

24ਗਉੜੀ ਮਹਲਾ ੫ ॥

25ਮਨ ਧਰ ਤਰਬੇ ਹਰਿ ਨਾਮ ਨੋ ॥

26ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥

27ਕਲਿ ਕਾਲਖ ਅੰਧਿਆਰੀਆ ॥

28ਗੁਰ ਗਿਆਨ ਦੀਪਕ ਉਜਿਆਰੀਆ ॥੧॥

29ਬਿਖੁ ਬਿਖਿਆ ਪਸਰੀ ਅਤਿ ਘਨੀ ॥

30ਉਬਰੇ ਜਪਿ ਜਪਿ ਹਰਿ ਗੁਨੀ ॥੨॥

31ਮਤਵਾਰੋ ਮਾਇਆ ਸੋਇਆ ॥

32ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥

33ਕਹੁ ਨਾਨਕ ਏਕੁ ਧਿਆਇਆ ॥

34ਘਟਿ ਘਟਿ ਨਦਰੀ ਆਇਆ ॥੪॥੨॥੧੪੦॥

35ਗਉੜੀ ਮਹਲਾ ੫ ॥

36ਦੀਬਾਨੁ ਹਮਾਰੋ ਤੁਹੀ ਏਕ ॥

37ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥

38ਅਨਿਕ ਜੁਗਤਿ ਨਹੀ ਪਾਇਆ ॥

39ਗੁਰਿ ਚਾਕਰ ਲੈ ਲਾਇਆ ॥੧॥

40ਮਾਰੇ ਪੰਚ ਬਿਖਾਦੀਆ ॥

41ਗੁਰ ਕਿਰਪਾ ਤੇ ਦਲੁ ਸਾਧਿਆ ॥੨॥

42ਬਖਸੀਸ ਵਜਹੁ ਮਿਲਿ ਏਕੁ ਨਾਮ ॥

43ਸੂਖ ਸਹਜ ਆਨੰਦ ਬਿਸ੍ਰਾਮ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath