ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 211 · Raag Gauree · Guru Arjan Dev Ji

1ਪ੍ਰਭ ਕੇ ਚਾਕਰ ਸੇ ਭਲੇ ॥

2ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥

3ਗਉੜੀ ਮਹਲਾ ੫ ॥

4ਜੀਅਰੇ ਓਲੑਾ ਨਾਮ ਕਾ ॥

5ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥

6ਅਵਰ ਜਤਨਿ ਨਹੀ ਪਾਈਐ ॥

7ਵਡੈ ਭਾਗਿ ਹਰਿ ਧਿਆਈਐ ॥੧॥

8ਲਾਖ ਹਿਕਮਤੀ ਜਾਨੀਐ ॥

9ਆਗੈ ਤਿਲੁ ਨਹੀ ਮਾਨੀਐ ॥੨॥

10ਅਹੰਬੁਧਿ ਕਰਮ ਕਮਾਵਨੇ ॥ ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥

11ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥

12ਨਾਮੁ ਨਾਨਕ ਸਾਧੂ ਸੰਗਿ ਮਿਲੈ ॥੪॥੪॥੧੪੨॥

13ਗਉੜੀ ਮਹਲਾ ੫ ॥

14ਬਾਰਨੈ ਬਲਿਹਾਰਨੈ ਲਖ ਬਰੀਆ ॥

15ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥੧॥ ਰਹਾਉ ॥

16ਕਰਨ ਕਰਾਵਨ ਤੁਹੀ ਏਕ ॥

17ਜੀਅ ਜੰਤ ਕੀ ਤੁਹੀ ਟੇਕ ॥੧॥

18ਰਾਜ ਜੋਬਨ ਪ੍ਰਭ ਤੂੰ ਧਨੀ ॥ ਤੂੰ ਨਿਰਗੁਨ ਤੂੰ ਸਰਗੁਨੀ ॥੨॥

19ਈਹਾ ਊਹਾ ਤੁਮ ਰਖੇ ॥

20ਗੁਰ ਕਿਰਪਾ ਤੇ ਕੋ ਲਖੇ ॥੩॥

21ਅੰਤਰਜਾਮੀ ਪ੍ਰਭ ਸੁਜਾਨੁ ॥

22ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥

23ਗਉੜੀ ਮਹਲਾ ੫ ॥

24ਹਰਿ ਹਰਿ ਹਰਿ ਆਰਾਧੀਐ ॥

25ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥

26ਬੇਦ ਪੁਰਾਣ ਸਿਮ੍ਰਿਤਿ ਭਨੇ ॥

27ਸਭ ਊਚ ਬਿਰਾਜਿਤ ਜਨ ਸੁਨੇ ॥੧॥

28ਸਗਲ ਅਸਥਾਨ ਭੈ ਭੀਤ ਚੀਨ ॥

29ਰਾਮ ਸੇਵਕ ਭੈ ਰਹਤ ਕੀਨ ॥੨॥

30ਲਖ ਚਉਰਾਸੀਹ ਜੋਨਿ ਫਿਰਹਿ ॥

31ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥

32ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥

33ਗਉੜੀ ਮਹਲਾ ੫ ॥

34ਮਨ ਰਾਮ ਨਾਮ ਗੁਨ ਗਾਈਐ ॥

35ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥

36ਸੰਤਸੰਗਿ ਹਰਿ ਮਨਿ ਵਸੈ ॥

37ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥

38ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥੨॥

39ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥

40ਸੋ ਉਬਰਿਆ ਮਾਇਆ ਅਗਨਿ ਤੇ ॥੩॥

41ਨਾਨਕ ਕਉ ਪ੍ਰਭ ਮਇਆ ਕਰਿ ॥

42ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥੧੪੫॥

43ਗਉੜੀ ਮਹਲਾ ੫ ॥

44ਰਸਨਾ ਜਪੀਐ ਏਕੁ ਨਾਮ ॥

45ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥੧॥ ਰਹਾਉ ॥

46ਕਟੀਐ ਤੇਰਾ ਅਹੰ ਰੋਗੁ ॥

47ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥

48ਹਰਿ ਰਸੁ ਜਿਨਿ ਜਨਿ ਚਾਖਿਆ ॥

49ਤਾ ਕੀ ਤ੍ਰਿਸਨਾ ਲਾਥੀਆ ॥੨॥

50ਹਰਿ ਬਿਸ੍ਰਾਮ ਨਿਧਿ ਪਾਇਆ ॥

51ਸੋ ਬਹੁਰਿ ਨ ਕਤ ਹੀ ਧਾਇਆ ॥੩॥

52ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥

53ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath