ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 212 · Raag Gauree

1ਗਉੜੀ ਮਹਲਾ ੫ ॥

2ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥

3ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥੧॥ ਰਹਾਉ ॥

4ਜਾ ਕਉ ਗੁਰਮੁਖਿ ਰਿਦੈ ਬੁਧਿ ॥

5ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥

6ਜੋ ਜਾਨਹਿ ਹਰਿ ਪ੍ਰਭ ਧਨੀ ॥

7ਕਿਛੁ ਨਾਹੀ ਤਾ ਕੈ ਕਮੀ ॥੨॥

8ਕਰਣੈਹਾਰੁ ਪਛਾਨਿਆ ॥

9ਸਰਬ ਸੂਖ ਰੰਗ ਮਾਣਿਆ ॥੩॥

10ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥

11ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥

12ਗਉੜੀ ਮਹਲਾ ੫ ॥

13ਗਰਬੁ ਬਡੋ ਮੂਲੁ ਇਤਨੋ ॥

14ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥

15ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥

16ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥੧॥

17ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥

18ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥

19ਗਉੜੀ ਮਹਲਾ ੫ ॥

20ਮੋਹਿ ਦਾਸਰੋ ਠਾਕੁਰ ਕੋ ॥

21ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥

22ਐਸੋ ਹੈ ਰੇ ਖਸਮੁ ਹਮਾਰਾ ॥

23ਖਿਨ ਮਹਿ ਸਾਜਿ ਸਵਾਰਣਹਾਰਾ ॥੧॥

24ਕਾਮੁ ਕਰੀ ਜੇ ਠਾਕੁਰ ਭਾਵਾ ॥

25ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥

26ਸਰਣਿ ਪਰਿਓ ਠਾਕੁਰ ਵਜੀਰਾ ॥

27ਤਿਨਾ ਦੇਖਿ ਮੇਰਾ ਮਨੁ ਧੀਰਾ ॥੩॥

28ਏਕ ਟੇਕ ਏਕੋ ਆਧਾਰਾ ॥

29ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥

30ਗਉੜੀ ਮਹਲਾ ੫ ॥

31ਹੈ ਕੋਈ ਐਸਾ ਹਉਮੈ ਤੋਰੈ ॥

32ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥

33ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥

34ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥

35ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥

36ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥

37ਗਉੜੀ ਮਹਲਾ ੫ ॥

38ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥

39ਦੀਨ ਦਇਆਲਾ ਪਾਰਬ੍ਰਹਮ ॥

40ਜਾ ਕੈ ਸਿਮਰਣਿ ਸੁਖ ਭਏ ॥੧॥

41ਅਕਾਲ ਪੁਰਖ ਅਗਾਧਿ ਬੋਧ ॥

42ਸੁਨਤ ਜਸੋ ਕੋਟਿ ਅਘ ਖਏ ॥੨॥

43ਕਿਰਪਾ ਨਿਧਿ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥੩॥੧੩॥੧੫੧॥

44ਗਉੜੀ ਪੂਰਬੀ ਮਹਲਾ ੫ ॥

45ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥

46ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥

47ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥

48ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥

49ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥

50ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਪਰਾਏ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath