ਗੁਰੂ ਗ੍ਰੰਥ ਸਾਹਿਬ 213 · Raag Gauree · Guru Arjan Dev Ji
1ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥
2ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥
3ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥
4ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥
5ਗਉੜੀ ਪੂਰਬੀ ਮਹਲਾ ੫ ॥
6ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥
7ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥
8ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥
9ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥
10ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥
11ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥
12ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥
13ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥
14ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥
15ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥
16ਰਾਗੁ ਗਉੜੀ ਮਹਲਾ ੫
17ੴ ਸਤਿਗੁਰ ਪ੍ਰਸਾਦਿ ॥
18ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥
19ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥
20ਪਰੈ ਪਰੈ ਹੀ ਕਉ ਲੁਝੀ ਹੇ ॥੧॥
21ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥
22ਬੁਰਾ ਭਲਾ ਨਹੀ ਸੁਝੀ ਹੇ ॥੨॥
23ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥
24ਮਨ ਬਿਖੈ ਹੀ ਮਹਿ ਲੁਝੀ ਹੇ ॥੩॥
25ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥
26ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥
27ਗਉੜੀ ਮਹਲਾ ੫ ॥
28ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
29ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥
30ਕਾਹੂ ਹੋ ਡੰਡ ਧਰਿ ਹੋ ॥੧॥
31ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥
32ਕਾਹੂ ਹੋ ਗਉਨੁ ਕਰਿ ਹੋ ॥੨॥
33ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥
34ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥
35ਗਉੜੀ ਮਹਲਾ ੫ ॥
36ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥
37ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥
38ਆਸ ਓਟ ਪ੍ਰਭ ਤੋਰੀ ॥੧॥
39ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥
40ਗੁਰਿ ਤੂਟੀ ਲੈ ਜੋਰੀ ॥੨॥
41ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath