ਗੁਰੂ ਗ੍ਰੰਥ ਸਾਹਿਬ 215 · Raag Gauree · Guru Arjan Dev Ji
1ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥
2ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥
3ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥
4ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥
5ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥
6ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥
7ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥
8ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥
9ਗਉੜੀ ਮਾਲਾ ਮਹਲਾ ੫ ॥
10ਪਾਇਆ ਲਾਲੁ ਰਤਨੁ ਮਨਿ ਪਾਇਆ ॥
11ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥
12ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥
13ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥
14ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥
15ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥੨॥
16ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥
17ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥
18ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥
19ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥
20ਗਉੜੀ ਮਾਲਾ ਮਹਲਾ ੫ ॥
21ਉਬਰਤ ਰਾਜਾ ਰਾਮ ਕੀ ਸਰਣੀ ॥
22ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥
23ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥
24ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥
25ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥
26ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥
27ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥
28ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥
29ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥
30ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥
31ਗਉੜੀ ਮਾਲਾ ਮਹਲਾ ੫ ॥
32ਮੋ ਕਉ ਇਹ ਬਿਧਿ ਕੋ ਸਮਝਾਵੈ ॥
33ਕਰਤਾ ਹੋਇ ਜਨਾਵੈ ॥੧॥ ਰਹਾਉ ॥
34ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥
35ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥
36ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath