ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 216 · Raag Gauree · Guru Arjan Dev Ji

1ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥

2ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥

3ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥

4ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥

5ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥

6ਗਉੜੀ ਮਾਲਾ ਮਹਲਾ ੫ ॥

7ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥

8ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥

9ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥

10ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥

11ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥

12ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥

13ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥

14ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥

15ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥

16ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥

17ਗਉੜੀ ਮਾਲਾ ੫ ॥

18ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥

19ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥

20ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥

21ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥

22ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥

23ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥

24ਰਾਗੁ ਗਉੜੀ ਮਾਝ ਮਹਲਾ ੫

25ੴ ਸਤਿਗੁਰ ਪ੍ਰਸਾਦਿ ॥

26ਦੀਨ ਦਇਆਲ ਦਮੋਦਰ ਰਾਇਆ ਜੀਉ ॥

27ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥

28ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥

29ਪੂਰਨ ਸਭਨੀ ਜਾਈ ਜੀਉ ॥੧॥

30ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥

31ਸੰਤਾ ਦਾਸੀ ਸੇਵਾ ਚਰਣੀ ਜੀਉ ॥

32ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥

33ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥

34ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥

35ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥

36ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥

37ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥

38ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥

39ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath