ਗੁਰੂ ਗ੍ਰੰਥ ਸਾਹਿਬ 217 · Raag Gauree · Guru Arjan Dev Ji
1ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥
2ਗੁਰ ਮਨ ਕੀ ਆਸ ਪੂਰਾਈ ਜੀਉ ॥੪॥
3ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥
4ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥
5ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥
6ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥
7ਗਉੜੀ ਮਹਲਾ ੫ ਮਾਝ ॥
8ਆਉ ਹਮਾਰੈ ਰਾਮ ਪਿਆਰੇ ਜੀਉ ॥
9ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥
10ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥
11ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥
12ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥
13ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥
14ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥
15ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥
16ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥
17ਪੂਜਾ ਅਰਚਾ ਬੰਦਨ ਦੇਵਾ ਜੀਉ ॥
18ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥
19ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥
20ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥
21ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥
22ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥
23ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥
24ਗਉੜੀ ਮਾਝ ਮਹਲਾ ੫ ॥
25ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥
26ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥
27ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥
28ਸਦਾ ਤੇਰੀ ਸਰਣਾਈ ਜੀਉ ॥੧॥
29ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥
30ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥
31ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥
32ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥
33ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥
34ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥
35ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥
36ਆਠ ਪਹਰ ਗੁਣ ਗਾਇਆ ਜੀਉ ॥੩॥
37ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥
38ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥
39ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥
40ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥
41ਰਾਗੁ ਗਉੜੀ ਮਾਝ ਮਹਲਾ ੫
42ੴ ਸਤਿਗੁਰ ਪ੍ਰਸਾਦਿ ॥
43ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥
44ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥
45ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥
46ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥
47ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath