ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 218 · Raag Gauree · Guru Arjan Dev Ji

1ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥

2ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥

3ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥

4ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥

5ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯॥

6ਗਉੜੀ ਮਹਲਾ ੫ ਮਾਂਝ ॥

7ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥

8ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥

9ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥

10ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥

11ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥

12ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥

13ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥

14ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥

15ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥

16ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥

17ਗਉੜੀ ਮਾਝ ਮਹਲਾ ੫ ॥

18ਹਰਿ ਰਾਮ ਰਾਮ ਰਾਮ ਰਾਮਾ ॥

19ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥

20ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥

21ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥

22ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥

23ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥

24ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥

25ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥

26ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥

27ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥

28ਗਉੜੀ ਮਾਝ ਮਹਲਾ ੫ ॥

29ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥

30ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥

31ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥

32ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥

33ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥

34ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥

35ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥

36ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥

37ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥

38ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath