ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 219 · Raag Gauree

1ੴ ਸਤਿਗੁਰ ਪ੍ਰਸਾਦਿ ॥

2ਰਾਗੁ ਗਉੜੀ ਮਹਲਾ ੯ ॥

3ਸਾਧੋ ਮਨ ਕਾ ਮਾਨੁ ਤਿਆਗਉ ॥

4ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥

5ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥

6ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥

7ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥

8ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥

9ਗਉੜੀ ਮਹਲਾ ੯ ॥

10ਸਾਧੋ ਰਚਨਾ ਰਾਮ ਬਨਾਈ ॥

11ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥

12ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥

13ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥

14ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥

15ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥

16ਗਉੜੀ ਮਹਲਾ ੯ ॥

17ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥

18ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥

19ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥

20ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥

21ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥

22ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥

23ਗਉੜੀ ਮਹਲਾ ੯ ॥

24ਸਾਧੋ ਇਹੁ ਮਨੁ ਗਹਿਓ ਨ ਜਾਈ ॥

25ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥

26ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥

27ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥

28ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥

29ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥

30ਗਉੜੀ ਮਹਲਾ ੯ ॥

31ਸਾਧੋ ਗੋਬਿੰਦ ਕੇ ਗੁਨ ਗਾਵਉ ॥

32ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥

33ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥

34ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥

35ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥

36ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥

37ਗਉੜੀ ਮਹਲਾ ੯ ॥

38ਕੋਊ ਮਾਈ ਭੂਲਿਓ ਮਨੁ ਸਮਝਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath