ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 21 · Siree Raag · Guru Nanak Dev Ji

1ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥

2ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥

3ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥

4ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥

5ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥

6ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥

7ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥

8ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥

9ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥

10ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥

11ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥

12ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥

13ਸਿਰੀਰਾਗੁ ਮਹਲਾ ੧ ॥

14ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥

15ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥

16ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥

17ਮਨ ਰੇ ਹਉਮੈ ਛੋਡਿ ਗੁਮਾਨੁ ॥

18ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥

19ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥

20ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥

21ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥

22ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥

23ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥

24ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥

25ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥

26ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥

27ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥

28ਸਿਰੀਰਾਗੁ ਮਹਲਾ ੧ ॥

29ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥

30ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥

31ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥

32ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥

33ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥

34ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥

35ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥

36ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥

37ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥

38ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥

39ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath