ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 220 · Raag Gauree · Guru Tegh Bahaadur Ji

1ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥

2ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥

3ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥

4ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥

5ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥

6ਗਉੜੀ ਮਹਲਾ ੯ ॥

7ਸਾਧੋ ਰਾਮ ਸਰਨਿ ਬਿਸਰਾਮਾ ॥

8ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥

9ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥

10ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥

11ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥

12ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥

13ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥

14ਗਉੜੀ ਮਹਲਾ ੯ ॥

15ਮਨ ਰੇ ਕਹਾ ਭਇਓ ਤੈ ਬਉਰਾ ॥

16ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥

17ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥

18ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥

19ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥

20ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥

21ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥

22ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥

23ਗਉੜੀ ਮਹਲਾ ੯ ॥

24ਨਰ ਅਚੇਤ ਪਾਪ ਤੇ ਡਰੁ ਰੇ ॥

25ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥

26ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥

27ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥

28ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥

29ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥

30ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ

31ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

32ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥

33ਪੂਰਨ ਪੂਰਿ ਰਹਿਆ ਬਿਖੁ ਮਾਰਿ ॥

34ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath