ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 221 · Raag Gauree · Guru Nanak Dev Ji

1ਗੁਰ ਕੀ ਮਤਿ ਜੀਇ ਆਈ ਕਾਰਿ ॥੧॥

2ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥

3ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥

4ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥

5ਨਿਰਮਲ ਬਾਣੀ ਭਰਮੁ ਚੁਕਾਇਆ ॥

6ਲਾਲ ਭਏ ਸੂਹਾ ਰੰਗੁ ਮਾਇਆ ॥

7ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥

8ਉਲਟ ਭਈ ਜੀਵਤ ਮਰਿ ਜਾਗਿਆ ॥

9ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥

10ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥

11ਭਾਇ ਬਸੇ ਜਮ ਕਾ ਭਉ ਭਾਗਿਆ ॥੩॥

12ਸਾਦ ਰਹੇ ਬਾਦੰ ਅਹੰਕਾਰਾ ॥

13ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥

14ਜਾਤਿ ਰਹੇ ਪਤਿ ਕੇ ਆਚਾਰਾ ॥

15ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥

16ਤੁਝ ਬਿਨੁ ਕੋਇ ਨ ਦੇਖਉ ਮੀਤੁ ॥

17ਕਿਸੁ ਸੇਵਉ ਕਿਸੁ ਦੇਵਉ ਚੀਤੁ ॥

18ਕਿਸੁ ਪੂਛਉ ਕਿਸੁ ਲਾਗਉ ਪਾਇ ॥

19ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥

20ਗੁਰ ਸੇਵੀ ਗੁਰ ਲਾਗਉ ਪਾਇ ॥

21ਭਗਤਿ ਕਰੀ ਰਾਚਉ ਹਰਿ ਨਾਇ ॥

22ਸਿਖਿਆ ਦੀਖਿਆ ਭੋਜਨ ਭਾਉ ॥

23ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥

24ਗਰਬ ਗਤੰ ਸੁਖ ਆਤਮ ਧਿਆਨਾ ॥

25ਜੋਤਿ ਭਈ ਜੋਤੀ ਮਾਹਿ ਸਮਾਨਾ ॥

26ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥

27ਕਰਤਾ ਕਰਣਾ ਕਰਤਾ ਜਾਨਾ ॥੭॥

28ਨਹ ਪੰਡਿਤੁ ਨਹ ਚਤੁਰੁ ਸਿਆਨਾ ॥

29ਨਹ ਭੂਲੋ ਨਹ ਭਰਮਿ ਭੁਲਾਨਾ ॥

30ਕਥਉ ਨ ਕਥਨੀ ਹੁਕਮੁ ਪਛਾਨਾ ॥

31ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥

32ਗਉੜੀ ਗੁਆਰੇਰੀ ਮਹਲਾ ੧ ॥

33ਮਨੁ ਕੁੰਚਰੁ ਕਾਇਆ ਉਦਿਆਨੈ ॥

34ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥੧॥

35ਚਤੁਰਾਈ ਨਹ ਚੀਨਿਆ ਜਾਇ ॥

36ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥

37ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥

38ਨੰਨਾਕਾਰੁ ਨ ਕੋਇ ਕਰੇਈ ॥

39ਰਾਖੈ ਆਪਿ ਵਡਿਆਈ ਦੇਈ ॥੨॥

40ਨੀਲ ਅਨੀਲ ਅਗਨਿ ਇਕ ਠਾਈ ॥

41ਜਲਿ ਨਿਵਰੀ ਗੁਰਿ ਬੂਝ ਬੁਝਾਈ ॥

42ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥

43ਜੈਸਾ ਘਰਿ ਬਾਹਰਿ ਸੋ ਤੈਸਾ ॥

44ਬੈਸਿ ਗੁਫਾ ਮਹਿ ਆਖਉ ਕੈਸਾ ॥

45ਸਾਗਰਿ ਡੂਗਰਿ ਨਿਰਭਉ ਐਸਾ ॥੪॥

46ਮੂਏ ਕਉ ਕਹੁ ਮਾਰੇ ਕਉਨੁ ॥

47ਨਿਡਰੇ ਕਉ ਕੈਸਾ ਡਰੁ ਕਵਨੁ ॥

48ਸਬਦਿ ਪਛਾਨੈ ਤੀਨੇ ਭਉਨ ॥੫॥

49ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥

50ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥

51ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥

52ਕੀਰਤਿ ਸੂਰਤਿ ਮੁਕਤਿ ਇਕ ਨਾਈ ॥

53ਤਹੀ ਨਿਰੰਜਨੁ ਰਹਿਆ ਸਮਾਈ ॥

54ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥

55ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath