ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 222 · Raag Gauree · Guru Nanak Dev Ji

1ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥

2ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥

3ਗਉੜੀ ਗੁਆਰੇਰੀ ਮਹਲਾ ੧ ॥

4ਨਾ ਮਨੁ ਮਰੈ ਨ ਕਾਰਜੁ ਹੋਇ ॥

5ਮਨੁ ਵਸਿ ਦੂਤਾ ਦੁਰਮਤਿ ਦੋਇ ॥

6ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥

7ਨਿਰਗੁਣ ਰਾਮੁ ਗੁਣਹ ਵਸਿ ਹੋਇ ॥

8ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥

9ਮਨੁ ਭੂਲੋ ਬਹੁ ਚਿਤੈ ਵਿਕਾਰੁ ॥

10ਮਨੁ ਭੂਲੋ ਸਿਰਿ ਆਵੈ ਭਾਰੁ ॥

11ਮਨੁ ਮਾਨੈ ਹਰਿ ਏਕੰਕਾਰੁ ॥੨॥

12ਮਨੁ ਭੂਲੋ ਮਾਇਆ ਘਰਿ ਜਾਇ ॥

13ਕਾਮਿ ਬਿਰੂਧਉ ਰਹੈ ਨ ਠਾਇ ॥

14ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥

15ਗੈਵਰ ਹੈਵਰ ਕੰਚਨ ਸੁਤ ਨਾਰੀ ॥

16ਬਹੁ ਚਿੰਤਾ ਪਿੜ ਚਾਲੈ ਹਾਰੀ ॥

17ਜੂਐ ਖੇਲਣੁ ਕਾਚੀ ਸਾਰੀ ॥੪॥

18ਸੰਪਉ ਸੰਚੀ ਭਏ ਵਿਕਾਰ ॥

19ਹਰਖ ਸੋਕ ਉਭੇ ਦਰਵਾਰਿ ॥

20ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥

21ਨਦਰਿ ਕਰੇ ਤਾ ਮੇਲਿ ਮਿਲਾਏ ॥

22ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥

23ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥

24ਬਿਨੁ ਨਾਵੈ ਸਭ ਦੂਖ ਨਿਵਾਸੁ ॥

25ਮਨਮੁਖ ਮੂੜ ਮਾਇਆ ਚਿਤ ਵਾਸੁ ॥

26ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥

27ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥

28ਸਾਚੇ ਸੂਚੇ ਮੈਲੁ ਨ ਭਾਵੈ ॥

29ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥

30ਗਉੜੀ ਗੁਆਰੇਰੀ ਮਹਲਾ ੧ ॥

31ਹਉਮੈ ਕਰਤਿਆ ਨਹ ਸੁਖੁ ਹੋਇ ॥

32ਮਨਮਤਿ ਝੂਠੀ ਸਚਾ ਸੋਇ ॥

33ਸਗਲ ਬਿਗੂਤੇ ਭਾਵੈ ਦੋਇ ॥

34ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥

35ਐਸਾ ਜਗੁ ਦੇਖਿਆ ਜੂਆਰੀ ॥

36ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥

37ਅਦਿਸਟੁ ਦਿਸੈ ਤਾ ਕਹਿਆ ਜਾਇ ॥

38ਬਿਨੁ ਦੇਖੇ ਕਹਣਾ ਬਿਰਥਾ ਜਾਇ ॥

39ਗੁਰਮੁਖਿ ਦੀਸੈ ਸਹਜਿ ਸੁਭਾਇ ॥

40ਸੇਵਾ ਸੁਰਤਿ ਏਕ ਲਿਵ ਲਾਇ ॥੨॥

41ਸੁਖੁ ਮਾਂਗਤ ਦੁਖੁ ਆਗਲ ਹੋਇ ॥

42ਸਗਲ ਵਿਕਾਰੀ ਹਾਰੁ ਪਰੋਇ ॥

43ਏਕ ਬਿਨਾ ਝੂਠੇ ਮੁਕਤਿ ਨ ਹੋਇ ॥

44ਕਰਿ ਕਰਿ ਕਰਤਾ ਦੇਖੈ ਸੋਇ ॥੩॥

45ਤ੍ਰਿਸਨਾ ਅਗਨਿ ਸਬਦਿ ਬੁਝਾਏ ॥

46ਦੂਜਾ ਭਰਮੁ ਸਹਜਿ ਸੁਭਾਏ ॥

47ਗੁਰਮਤੀ ਨਾਮੁ ਰਿਦੈ ਵਸਾਏ ॥

48ਸਾਚੀ ਬਾਣੀ ਹਰਿ ਗੁਣ ਗਾਏ ॥੪॥

49ਤਨ ਮਹਿ ਸਾਚੋ ਗੁਰਮੁਖਿ ਭਾਉ ॥

50ਨਾਮ ਬਿਨਾ ਨਾਹੀ ਨਿਜ ਠਾਉ ॥

51ਪ੍ਰੇਮ ਪਰਾਇਣ ਪ੍ਰੀਤਮ ਰਾਉ ॥

52ਨਦਰਿ ਕਰੇ ਤਾ ਬੂਝੈ ਨਾਉ ॥੫॥

53ਮਾਇਆ ਮੋਹੁ ਸਰਬ ਜੰਜਾਲਾ ॥

54ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥

55ਸਤਿਗੁਰੁ ਸੇਵੇ ਚੂਕੈ ਜੰਜਾਲਾ ॥

56ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥

57ਗੁਰਮੁਖਿ ਬੂਝੈ ਏਕ ਲਿਵ ਲਾਏ ॥

58ਨਿਜ ਘਰਿ ਵਾਸੈ ਸਾਚਿ ਸਮਾਏ ॥

59ਜੰਮਣੁ ਮਰਣਾ ਠਾਕਿ ਰਹਾਏ ॥

60ਪੂਰੇ ਗੁਰ ਤੇ ਇਹ ਮਤਿ ਪਾਏ ॥੭॥

61ਕਥਨੀ ਕਥਉ ਨ ਆਵੈ ਓਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath