ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 223 · Raag Gauree · Guru Nanak Dev Ji

1ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥

2ਦੁਖੁ ਸੁਖੁ ਭਾਣੈ ਤਿਸੈ ਰਜਾਇ ॥

3ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥

4ਗਉੜੀ ਮਹਲਾ ੧ ॥

5ਦੂਜੀ ਮਾਇਆ ਜਗਤ ਚਿਤ ਵਾਸੁ ॥

6ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥

7ਦੂਜਾ ਕਉਣੁ ਕਹਾ ਨਹੀ ਕੋਈ ॥

8ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥

9ਦੂਜੀ ਦੁਰਮਤਿ ਆਖੈ ਦੋਇ ॥

10ਆਵੈ ਜਾਇ ਮਰਿ ਦੂਜਾ ਹੋਇ ॥੨॥

11ਧਰਣਿ ਗਗਨ ਨਹ ਦੇਖਉ ਦੋਇ ॥

12ਨਾਰੀ ਪੁਰਖ ਸਬਾਈ ਲੋਇ ॥੩॥

13ਰਵਿ ਸਸਿ ਦੇਖਉ ਦੀਪਕ ਉਜਿਆਲਾ ॥

14ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥

15ਕਰਿ ਕਿਰਪਾ ਮੇਰਾ ਚਿਤੁ ਲਾਇਆ ॥

16ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥

17ਏਕੁ ਨਿਰੰਜਨੁ ਗੁਰਮੁਖਿ ਜਾਤਾ ॥

18ਦੂਜਾ ਮਾਰਿ ਸਬਦਿ ਪਛਾਤਾ ॥੬॥

19ਏਕੋ ਹੁਕਮੁ ਵਰਤੈ ਸਭ ਲੋਈ ॥

20ਏਕਸੁ ਤੇ ਸਭ ਓਪਤਿ ਹੋਈ ॥੭॥

21ਰਾਹ ਦੋਵੈ ਖਸਮੁ ਏਕੋ ਜਾਣੁ ॥

22ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥

23ਸਗਲ ਰੂਪ ਵਰਨ ਮਨ ਮਾਹੀ ॥

24ਕਹੁ ਨਾਨਕ ਏਕੋ ਸਾਲਾਹੀ ॥੯॥੫॥

25ਗਉੜੀ ਮਹਲਾ ੧ ॥

26ਅਧਿਆਤਮ ਕਰਮ ਕਰੇ ਤਾ ਸਾਚਾ ॥

27ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥

28ਐਸਾ ਜੋਗੀ ਜੁਗਤਿ ਬੀਚਾਰੈ ॥

29ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥

30ਜਿਸ ਕੈ ਅੰਤਰਿ ਸਾਚੁ ਵਸਾਵੈ ॥

31ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥

32ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥

33ਕਰਣੀ ਕੀਰਤਿ ਕਰਮ ਸਮਾਨੈ ॥੩॥

34ਏਕ ਸਬਦ ਇਕ ਭਿਖਿਆ ਮਾਗੈ ॥

35ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥

36ਭੈ ਰਚਿ ਰਹੈ ਨ ਬਾਹਰਿ ਜਾਇ ॥

37ਕੀਮਤਿ ਕਉਣ ਰਹੈ ਲਿਵ ਲਾਇ ॥੫॥

38ਆਪੇ ਮੇਲੇ ਭਰਮੁ ਚੁਕਾਏ ॥

39ਗੁਰ ਪਰਸਾਦਿ ਪਰਮ ਪਦੁ ਪਾਏ ॥੬॥

40ਗੁਰ ਕੀ ਸੇਵਾ ਸਬਦੁ ਵੀਚਾਰੁ ॥

41ਹਉਮੈ ਮਾਰੇ ਕਰਣੀ ਸਾਰੁ ॥੭॥

42ਜਪ ਤਪ ਸੰਜਮ ਪਾਠ ਪੁਰਾਣੁ ॥

43ਕਹੁ ਨਾਨਕ ਅਪਰੰਪਰ ਮਾਨੁ ॥੮॥੬॥

44ਗਉੜੀ ਮਹਲਾ ੧ ॥

45ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥

46ਰੋਗੁ ਨ ਬਿਆਪੈ ਨਾ ਜਮ ਦੋਖੰ ॥

47ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥

48ਜੋਗੀ ਕਉ ਕੈਸਾ ਡਰੁ ਹੋਇ ॥

49ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥

50ਨਿਰਭਉ ਜੋਗੀ ਨਿਰੰਜਨੁ ਧਿਆਵੈ ॥

51ਅਨਦਿਨੁ ਜਾਗੈ ਸਚਿ ਲਿਵ ਲਾਵੈ ॥

52ਸੋ ਜੋਗੀ ਮੇਰੈ ਮਨਿ ਭਾਵੈ ॥੨॥

53ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥

54ਜਰਾ ਮਰਣ ਗਤੁ ਗਰਬੁ ਨਿਵਾਰੇ ॥

55ਆਪਿ ਤਰੈ ਪਿਤਰੀ ਨਿਸਤਾਰੇ ॥੩॥

56ਸਤਿਗੁਰੁ ਸੇਵੇ ਸੋ ਜੋਗੀ ਹੋਇ ॥

57ਭੈ ਰਚਿ ਰਹੈ ਸੁ ਨਿਰਭਉ ਹੋਇ ॥

58ਜੈਸਾ ਸੇਵੈ ਤੈਸੋ ਹੋਇ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath