ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 224 · Raag Gauree · Guru Nanak Dev Ji

1ਨਰ ਨਿਹਕੇਵਲ ਨਿਰਭਉ ਨਾਉ ॥

2ਅਨਾਥਹ ਨਾਥ ਕਰੇ ਬਲਿ ਜਾਉ ॥

3ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥

4ਅੰਤਰਿ ਬਾਹਰਿ ਏਕੋ ਜਾਣੈ ॥

5ਗੁਰ ਕੈ ਸਬਦੇ ਆਪੁ ਪਛਾਣੈ ॥

6ਸਾਚੈ ਸਬਦਿ ਦਰਿ ਨੀਸਾਣੈ ॥੬॥

7ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥

8ਆਵੈ ਨ ਜਾਵੈ ਚੂਕੈ ਆਸਾ ॥

9ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥

10ਜੋ ਦੀਸੈ ਸੋ ਆਸ ਨਿਰਾਸਾ ॥

11ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥

12ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥

13ਗਉੜੀ ਮਹਲਾ ੧ ॥

14ਐਸੋ ਦਾਸੁ ਮਿਲੈ ਸੁਖੁ ਹੋਈ ॥

15ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥

16ਦਰਸਨੁ ਦੇਖਿ ਭਈ ਮਤਿ ਪੂਰੀ ॥

17ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥

18ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥

19ਜਿਹਵਾ ਸੂਚੀ ਹਰਿ ਰਸ ਸਾਰਾ ॥੨॥

20ਸਚੁ ਕਰਣੀ ਅਭ ਅੰਤਰਿ ਸੇਵਾ ॥

21ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥

22ਜਹ ਜਹ ਦੇਖਉ ਤਹ ਤਹ ਸਾਚਾ ॥

23ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥

24ਗੁਰੁ ਸਮਝਾਵੈ ਸੋਝੀ ਹੋਈ ॥

25ਗੁਰਮੁਖਿ ਵਿਰਲਾ ਬੂਝੈ ਕੋਈ ॥੫॥

26ਕਰਿ ਕਿਰਪਾ ਰਾਖਹੁ ਰਖਵਾਲੇ ॥

27ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥

28ਗੁਰਿ ਕਹਿਆ ਅਵਰੁ ਨਹੀ ਦੂਜਾ ॥

29ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥

30ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥

31ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥

32ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥

33ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥

34ਗਉੜੀ ਮਹਲਾ ੧ ॥

35ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥

36ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥

37ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥

38ਐਸਾ ਗਰਬੁ ਬੁਰਾ ਸੰਸਾਰੈ ॥

39ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥

40ਬਲਿ ਰਾਜਾ ਮਾਇਆ ਅਹੰਕਾਰੀ ॥

41ਜਗਨ ਕਰੈ ਬਹੁ ਭਾਰ ਅਫਾਰੀ ॥

42ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥

43ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥

44ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥

45ਆਪਿ ਭੁਲਾਇ ਆਪੇ ਮਤਿ ਦੇਵੈ ॥੩॥

46ਦੁਰਮਤਿ ਹਰਣਾਖਸੁ ਦੁਰਾਚਾਰੀ ॥

47ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥

48ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥

49ਭੂਲੋ ਰਾਵਣੁ ਮੁਗਧੁ ਅਚੇਤਿ ॥

50ਲੂਟੀ ਲੰਕਾ ਸੀਸ ਸਮੇਤਿ ॥

51ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥

52ਸਹਸਬਾਹੁ ਮਧੁ ਕੀਟ ਮਹਿਖਾਸਾ ॥

53ਹਰਣਾਖਸੁ ਲੇ ਨਖਹੁ ਬਿਧਾਸਾ ॥

54ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥

55ਜਰਾਸੰਧਿ ਕਾਲਜਮੁਨ ਸੰਘਾਰੇ ॥

56ਰਕਤਬੀਜੁ ਕਾਲੁਨੇਮੁ ਬਿਦਾਰੇ ॥

57ਦੈਤ ਸੰਘਾਰਿ ਸੰਤ ਨਿਸਤਾਰੇ ॥੭॥

58ਆਪੇ ਸਤਿਗੁਰੁ ਸਬਦੁ ਬੀਚਾਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath