ਗੁਰੂ ਗ੍ਰੰਥ ਸਾਹਿਬ 225 · Raag Gauree · Guru Nanak Dev Ji
1ਦੂਜੈ ਭਾਇ ਦੈਤ ਸੰਘਾਰੇ ॥
2ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥
3ਬੂਡਾ ਦੁਰਜੋਧਨੁ ਪਤਿ ਖੋਈ ॥
4ਰਾਮੁ ਨ ਜਾਨਿਆ ਕਰਤਾ ਸੋਈ ॥
5ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥
6ਜਨਮੇਜੈ ਗੁਰ ਸਬਦੁ ਨ ਜਾਨਿਆ ॥
7ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥
8ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥
9ਕੰਸੁ ਕੇਸੁ ਚਾਂਡੂਰੁ ਨ ਕੋਈ ॥
10ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥
11ਬਿਨੁ ਜਗਦੀਸ ਨ ਰਾਖੈ ਕੋਈ ॥੧੧॥
12ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥
13ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥
14ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥
15ਗਉੜੀ ਮਹਲਾ ੧ ॥
16ਚੋਆ ਚੰਦਨੁ ਅੰਕਿ ਚੜਾਵਉ ॥
17ਪਾਟ ਪਟੰਬਰ ਪਹਿਰਿ ਹਢਾਵਉ ॥
18ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥
19ਕਿਆ ਪਹਿਰਉ ਕਿਆ ਓਢਿ ਦਿਖਾਵਉ ॥
20ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥
21ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥
22ਲਾਲ ਨਿਹਾਲੀ ਫੂਲ ਗੁਲਾਲਾ ॥
23ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥
24ਨੈਨ ਸਲੋਨੀ ਸੁੰਦਰ ਨਾਰੀ ॥
25ਖੋੜ ਸੀਗਾਰ ਕਰੈ ਅਤਿ ਪਿਆਰੀ ॥
26ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥
27ਦਰ ਘਰ ਮਹਲਾ ਸੇਜ ਸੁਖਾਲੀ ॥
28ਅਹਿਨਿਸਿ ਫੂਲ ਬਿਛਾਵੈ ਮਾਲੀ ॥
29ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥
30ਹੈਵਰ ਗੈਵਰ ਨੇਜੇ ਵਾਜੇ ॥
31ਲਸਕਰ ਨੇਬ ਖਵਾਸੀ ਪਾਜੇ ॥
32ਬਿਨੁ ਜਗਦੀਸ ਝੂਠੇ ਦਿਵਾਜੇ ॥੫॥
33ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥
34ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥
35ਬਿਨੁ ਜਗਦੀਸ ਕਹਾ ਸਚੁ ਪਾਵਉ ॥੬॥
36ਖਾਨੁ ਮਲੂਕੁ ਕਹਾਵਉ ਰਾਜਾ ॥
37ਅਬੇ ਤਬੇ ਕੂੜੇ ਹੈ ਪਾਜਾ ॥
38ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥੭॥
39ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥
40ਗੁਰਮਤਿ ਜਾਨਿਆ ਰਿਦੈ ਮੁਰਾਰੀ ॥
41ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥੮॥੧੦॥
42ਗਉੜੀ ਮਹਲਾ ੧ ॥
43ਸੇਵਾ ਏਕ ਨ ਜਾਨਸਿ ਅਵਰੇ ॥
44ਪਰਪੰਚ ਬਿਆਧਿ ਤਿਆਗੈ ਕਵਰੇ ॥
45ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥
46ਐਸਾ ਰਾਮ ਭਗਤੁ ਜਨੁ ਹੋਈ ॥
47ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ ॥
48ਊਂਧੋ ਕਵਲੁ ਸਗਲ ਸੰਸਾਰੈ ॥
49ਦੁਰਮਤਿ ਅਗਨਿ ਜਗਤ ਪਰਜਾਰੈ ॥
50ਸੋ ਉਬਰੈ ਗੁਰ ਸਬਦੁ ਬੀਚਾਰੈ ॥੨॥
51ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥
52ਮਿਰਗੁ ਮਰੈ ਸਹਿ ਅਪੁਨਾ ਕੀਨਾ ॥
53ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥
54ਕਾਮੁ ਚਿਤੈ ਕਾਮਣਿ ਹਿਤਕਾਰੀ ॥
55ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥
56ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath