ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 226 · Raag Gauree · Guru Nanak Dev Ji

1ਪਰ ਘਰਿ ਚੀਤੁ ਮਨਮੁਖਿ ਡੋਲਾਇ ॥

2ਗਲਿ ਜੇਵਰੀ ਧੰਧੈ ਲਪਟਾਇ ॥

3ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥

4ਜਿਉ ਤਨੁ ਬਿਧਵਾ ਪਰ ਕਉ ਦੇਈ ॥

5ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥

6ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥

7ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥

8ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥

9ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥

10ਜਿਉ ਮੀਨਾ ਜਲ ਮਾਹਿ ਉਲਾਸਾ ॥

11ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥

12ਗਉੜੀ ਮਹਲਾ ੧ ॥

13ਹਠੁ ਕਰਿ ਮਰੈ ਨ ਲੇਖੈ ਪਾਵੈ ॥

14ਵੇਸ ਕਰੈ ਬਹੁ ਭਸਮ ਲਗਾਵੈ ॥

15ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥

16ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥

17ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥

18ਚੋਆ ਚੰਦਨ ਅਗਰ ਕਪੂਰਿ ॥

19ਮਾਇਆ ਮਗਨੁ ਪਰਮ ਪਦੁ ਦੂਰਿ ॥

20ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥

21ਨੇਜੇ ਵਾਜੇ ਤਖਤਿ ਸਲਾਮੁ ॥

22ਅਧਕੀ ਤ੍ਰਿਸਨਾ ਵਿਆਪੈ ਕਾਮੁ ॥

23ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥

24ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥

25ਮਨੁ ਦੇ ਪਾਵਹਿ ਨਾਮੁ ਸੁਹੇਲਾ ॥

26ਦੂਜੈ ਭਾਇ ਅਗਿਆਨੁ ਦੁਹੇਲਾ ॥੪॥

27ਬਿਨੁ ਦਮ ਕੇ ਸਉਦਾ ਨਹੀ ਹਾਟ ॥

28ਬਿਨੁ ਬੋਹਿਥ ਸਾਗਰ ਨਹੀ ਵਾਟ ॥

29ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥

30ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥

31ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥

32ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥

33ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥

34ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥

35ਨਾਮ ਵਡਾਈ ਤੁਧੁ ਭਾਣੈ ਦੀਉ ॥੭॥

36ਨਾਮ ਬਿਨਾ ਕਿਉ ਜੀਵਾ ਮਾਇ ॥

37ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥

38ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥

39ਗਉੜੀ ਮਹਲਾ ੧ ॥

40ਹਉਮੈ ਕਰਤ ਭੇਖੀ ਨਹੀ ਜਾਨਿਆ ॥

41ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥

42ਹਉ ਹਉ ਕਰਤ ਨਹੀ ਸਚੁ ਪਾਈਐ ॥

43ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥

44ਹਉਮੈ ਕਰਿ ਰਾਜੇ ਬਹੁ ਧਾਵਹਿ ॥

45ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥

46ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥

47ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥

48ਅੰਤਰਿ ਸਾਚੁ ਸਹਜ ਘਰਿ ਆਵਹਿ ॥

49ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥

50ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥

51ਨਿਰਭਉ ਕੈ ਘਰਿ ਤਾੜੀ ਲਾਵੈ ॥੫॥

52ਹਉ ਹਉ ਕਰਿ ਮਰਣਾ ਕਿਆ ਪਾਵੈ ॥

53ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥

54ਜੇਤੀ ਹੈ ਤੇਤੀ ਕਿਹੁ ਨਾਹੀ ॥

55ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath