ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 227 · Raag Gauree · Guru Nanak Dev Ji

1ਹਉਮੈ ਬੰਧਨ ਬੰਧਿ ਭਵਾਵੈ ॥

2ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥

3ਗਉੜੀ ਮਹਲਾ ੧ ॥

4ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥

5ਬ੍ਰਹਮ ਕਮਲੁ ਪਇਆਲਿ ਨ ਪਾਇਆ ॥

6ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥

7ਜੋ ਉਪਜੈ ਸੋ ਕਾਲਿ ਸੰਘਾਰਿਆ ॥

8ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥੧॥ ਰਹਾਉ ॥

9ਮਾਇਆ ਮੋਹੇ ਦੇਵੀ ਸਭਿ ਦੇਵਾ ॥

10ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥

11ਓਹੁ ਅਬਿਨਾਸੀ ਅਲਖ ਅਭੇਵਾ ॥੨॥

12ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥

13ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥

14ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥

15ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥

16ਸਾਹ ਮਰਹਿ ਸੰਚਹਿ ਮਾਇਆ ਦਾਮ ॥

17ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥

18ਰਯਤਿ ਮਹਰ ਮੁਕਦਮ ਸਿਕਦਾਰੈ ॥

19ਨਿਹਚਲੁ ਕੋਇ ਨ ਦਿਸੈ ਸੰਸਾਰੈ ॥

20ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥

21ਨਿਹਚਲੁ ਏਕੁ ਸਚਾ ਸਚੁ ਸੋਈ ॥

22ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥

23ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥

24ਕਾਜੀ ਸੇਖ ਭੇਖ ਫਕੀਰਾ ॥

25ਵਡੇ ਕਹਾਵਹਿ ਹਉਮੈ ਤਨਿ ਪੀਰਾ ॥

26ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥

27ਕਾਲੁ ਜਾਲੁ ਜਿਹਵਾ ਅਰੁ ਨੈਣੀ ॥

28ਕਾਨੀ ਕਾਲੁ ਸੁਣੈ ਬਿਖੁ ਬੈਣੀ ॥

29ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥

30ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥

31ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥

32ਗਉੜੀ ਮਹਲਾ ੧ ॥

33ਬੋਲਹਿ ਸਾਚੁ ਮਿਥਿਆ ਨਹੀ ਰਾਈ ॥

34ਚਾਲਹਿ ਗੁਰਮੁਖਿ ਹੁਕਮਿ ਰਜਾਈ ॥

35ਰਹਹਿ ਅਤੀਤ ਸਚੇ ਸਰਣਾਈ ॥੧॥

36ਸਚ ਘਰਿ ਬੈਸੈ ਕਾਲੁ ਨ ਜੋਹੈ ॥

37ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥

38ਅਪਿਉ ਪੀਅਉ ਅਕਥੁ ਕਥਿ ਰਹੀਐ ॥

39ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥

40ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥

41ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥

42ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥

43ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥

44ਸਤਿਗੁਰੁ ਦੇਖਿਆ ਦੀਖਿਆ ਲੀਨੀ ॥

45ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥

46ਗਤਿ ਮਿਤਿ ਪਾਈ ਆਤਮੁ ਚੀਨੀ ॥੪॥

47ਭੋਜਨੁ ਨਾਮੁ ਨਿਰੰਜਨ ਸਾਰੁ ॥

48ਪਰਮ ਹੰਸੁ ਸਚੁ ਜੋਤਿ ਅਪਾਰ ॥

49ਜਹ ਦੇਖਉ ਤਹ ਏਕੰਕਾਰੁ ॥੫॥

50ਰਹੈ ਨਿਰਾਲਮੁ ਏਕਾ ਸਚੁ ਕਰਣੀ ॥

51ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥

52ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥

53ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥

54ਹਰਿ ਜਸਿ ਸੰਤ ਭਗਤ ਨਿਸਤਾਰਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath