ਗੁਰੂ ਗ੍ਰੰਥ ਸਾਹਿਬ 228 · Raag Gauree · Guru Nanak Dev Ji
1ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥
2ਸਾਚ ਮਹਲਿ ਗੁਰਿ ਅਲਖੁ ਲਖਾਇਆ ॥
3ਨਿਹਚਲ ਮਹਲੁ ਨਹੀ ਛਾਇਆ ਮਾਇਆ ॥
4ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥
5ਜਿਨ ਕੈ ਮਨਿ ਵਸਿਆ ਸਚੁ ਸੋਈ ॥
6ਤਿਨ ਕੀ ਸੰਗਤਿ ਗੁਰਮੁਖਿ ਹੋਈ ॥
7ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥
8ਗਉੜੀ ਮਹਲਾ ੧ ॥
9ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥
10ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥
11ਰਾਮ ਨ ਜਪਹੁ ਅਭਾਗੁ ਤੁਮਾਰਾ ॥
12ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥
13ਗੁਰਮਤਿ ਰਾਮੁ ਜਪੈ ਜਨੁ ਪੂਰਾ ॥
14ਤਿਤੁ ਘਟ ਅਨਹਤ ਬਾਜੇ ਤੂਰਾ ॥੨॥
15ਜੋ ਜਨ ਰਾਮ ਭਗਤਿ ਹਰਿ ਪਿਆਰਿ ॥
16ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥
17ਜਿਨ ਕੈ ਹਿਰਦੈ ਹਰਿ ਹਰਿ ਸੋਈ ॥
18ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥
19ਸਰਬ ਜੀਆ ਮਹਿ ਏਕੋ ਰਵੈ ॥
20ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥
21ਸੋ ਬੂਝੈ ਜੋ ਸਤਿਗੁਰੁ ਪਾਏ ॥
22ਹਉਮੈ ਮਾਰੇ ਗੁਰ ਸਬਦੇ ਪਾਏ ॥੬॥
23ਅਰਧ ਉਰਧ ਕੀ ਸੰਧਿ ਕਿਉ ਜਾਨੈ ॥
24ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥
25ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥
26ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥
27ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥
28ਗਉੜੀ ਬੈਰਾਗਣਿ ਮਹਲਾ ੧
29ੴ ਸਤਿਗੁਰ ਪ੍ਰਸਾਦਿ ॥
30ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥
31ਇਤ ਉਤ ਰਾਖਹੁ ਦੀਨ ਦਇਆਲਾ ॥
32ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥
33ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥
34ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥
35ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥
36ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥
37ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥
38ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥
39ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥
40ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥
41ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥
42ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥
43ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥
44ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥
45ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥
46ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath