ਗੁਰੂ ਗ੍ਰੰਥ ਸਾਹਿਬ 229 · Raag Gauree
1ਗਉੜੀ ਮਹਲਾ ੧ ॥
2ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥
3ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥
4ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥
5ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥
6ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥
7ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥
8ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥
9ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥
10ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥
11ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥
12ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥
13ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥
14ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥
15ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥
16ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥
17ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥
18ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥
19ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥
20ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥
21ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥
22ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ
23ੴ ਸਤਿਗੁਰ ਪ੍ਰਸਾਦਿ ॥
24ਮਨ ਕਾ ਸੂਤਕੁ ਦੂਜਾ ਭਾਉ ॥
25ਭਰਮੇ ਭੂਲੇ ਆਵਉ ਜਾਉ ॥੧॥
26ਮਨਮੁਖਿ ਸੂਤਕੁ ਕਬਹਿ ਨ ਜਾਇ ॥
27ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥
28ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥
29ਮਰਿ ਮਰਿ ਜੰਮੈ ਵਾਰੋ ਵਾਰ ॥੨॥
30ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥
31ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥
32ਸੂਤਕਿ ਕਰਮ ਨ ਪੂਜਾ ਹੋਇ ॥
33ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥
34ਸਤਿਗੁਰੁ ਸੇਵਿਐ ਸੂਤਕੁ ਜਾਇ ॥
35ਮਰੈ ਨ ਜਨਮੈ ਕਾਲੁ ਨ ਖਾਇ ॥੫॥
36ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥
37ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥
38ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥
39ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥
40ਸਾਚਾ ਮਰੈ ਨ ਆਵੈ ਜਾਇ ॥
41ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥
42ਗਉੜੀ ਮਹਲਾ ੩ ॥
43ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥
44ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥
45ਗੁਰਮੁਖਿ ਸੋਭਾ ਸਾਚ ਦੁਆਰਾ ॥੧॥
46ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥
47ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath