ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 22 · Siree Raag · Guru Nanak Dev Ji

1ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥

2ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥

3ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥

4ਸਿਰੀਰਾਗੁ ਮਹਲਾ ੧ ॥

5ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥

6ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥

7ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥

8ਭਾਈ ਰੇ ਹਰਿ ਹੀਰਾ ਗੁਰ ਮਾਹਿ ॥

9ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥

10ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥

11ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥

12ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥

13ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥

14ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥

15ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥

16ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥

17ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥

18ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥

19ਸਿਰੀਰਾਗੁ ਮਹਲਾ ੧ ॥

20ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥

21ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥

22ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥

23ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥

24ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥

25ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥

26ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥

27ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥

28ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥

29ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥

30ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥

31ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥

32ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥

33ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥

34ਸਿਰੀਰਾਗੁ ਮਹਲਾ ੧ ॥

35ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥

36ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥

37ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥

38ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥

39ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath