ਗੁਰੂ ਗ੍ਰੰਥ ਸਾਹਿਬ 231 · Raag Gauree · Guru Amar Daas Ji
1ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥
2ਮਨਮੁਖ ਅਗਿਆਨਿ ਕੁਮਾਰਗਿ ਪਾਏ ॥
3ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥
4ਭਵਜਲਿ ਡੂਬੇ ਦੂਜੈ ਭਾਏ ॥੩॥
5ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥
6ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥
7ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥
8ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥
9ਹਉਮੈ ਦੂਜਾ ਸਬਦਿ ਜਲਾਵੈ ॥
10ਨਾਮੇ ਰਾਤੇ ਹਰਿ ਗੁਣ ਗਾਵੈ ॥੫॥
11ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥
12ਚਰਣੀ ਲਾਗੈ ਤਾ ਮਹਲੁ ਪਾਵੈ ॥
13ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥
14ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥
15ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥
16ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥
17ਪੂਰੈ ਸਤਿਗੁਰਿ ਸਬਦੁ ਸੁਣਾਇਆ ॥
18ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥
19ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
20ਗਉੜੀ ਮਹਲਾ ੩ ॥
21ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
22ਅੰਤਰਿ ਤਾਮਸੁ ਆਪੁ ਨ ਪਛਾਣੈ ॥
23ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥
24ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
25ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
26ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
27ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
28ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥
29ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥
30ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥
31ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥
32ਬਿਨੁ ਗੁਰ ਸਾਚੇ ਭਰਮਿ ਭੁਲਾਏ ॥
33ਮਨਮੁਖ ਅੰਧੇ ਸਦਾ ਬਿਖੁ ਖਾਏ ॥
34ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥
35ਜਮੂਆ ਨ ਜੋਹੈ ਹਰਿ ਕੀ ਸਰਣਾਈ ॥
36ਹਉਮੈ ਮਾਰਿ ਸਚਿ ਲਿਵ ਲਾਈ ॥
37ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥
38ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥
39ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥
40ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥
41ਸਤਿਗੁਰੂ ਸੇਵੇ ਸੋ ਫਲੁ ਪਾਏ ॥
42ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥
43ਅਨਹਦ ਬਾਣੀ ਸਬਦੁ ਵਜਾਏ ॥੭॥
44ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥
45ਭਗਤੀ ਸੀਧੇ ਦਰਿ ਸੋਭਾ ਪਾਈ ॥
46ਨਾਨਕ ਰਾਮ ਨਾਮਿ ਵਡਿਆਈ ॥੮॥੫॥
47ਗਉੜੀ ਮਹਲਾ ੩ ॥
48ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
49ਬੰਧਨ ਨ ਤੂਟਹਿ ਮੁਕਤਿ ਨ ਪਾਇ ॥
50ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
51ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥
52ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
53ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath