ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 232 · Raag Gauree · Guru Amar Daas Ji

1ਨਾਮੁ ਨ ਚੇਤਹਿ ਉਪਾਵਣਹਾਰਾ ॥

2ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥

3ਅੰਧੇ ਗੁਰੂ ਤੇ ਭਰਮੁ ਨ ਜਾਈ ॥

4ਮੂਲੁ ਛੋਡਿ ਲਾਗੇ ਦੂਜੈ ਭਾਈ ॥

5ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥

6ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥

7ਹਰਿ ਜੀਉ ਵਿਸਰਿਆ ਦੂਜੈ ਭਾਏ ॥

8ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥

9ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥

10ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥

11ਗਿਆਨੀ ਬੂਝਹਿ ਸਹਜਿ ਸੁਭਾਏ ॥੫॥

12ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥

13ਹਉਮੈ ਮਾਇਆ ਸਬਦਿ ਜਲਾਏ ॥

14ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥

15ਸਤਿਗੁਰੁ ਦਾਤਾ ਸਬਦੁ ਸੁਣਾਏ ॥

16ਧਾਵਤੁ ਰਾਖੈ ਠਾਕਿ ਰਹਾਏ ॥

17ਪੂਰੇ ਗੁਰ ਤੇ ਸੋਝੀ ਪਾਏ ॥੭॥

18ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥

19ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥

20ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥

21ਗਉੜੀ ਮਹਲਾ ੩ ॥

22ਨਾਮੁ ਅਮੋਲਕੁ ਗੁਰਮੁਖਿ ਪਾਵੈ ॥

23ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥

24ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥

25ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥

26ਅਨਦਿਨੁ ਹਿਰਦੈ ਜਪਉ ਜਗਦੀਸਾ ॥

27ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥

28ਹਿਰਦੈ ਸੂਖੁ ਭਇਆ ਪਰਗਾਸੁ ॥

29ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥

30ਦਾਸਨਿ ਦਾਸ ਨਿਤ ਹੋਵਹਿ ਦਾਸੁ ॥

31ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥

32ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥

33ਪਰਮ ਪਦਾਰਥੁ ਪਾਵੈ ਸੋਈ ॥

34ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥

35ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥

36ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥

37ਜਾ ਹਿਰਦੈ ਵਸਿਆ ਸਚੁ ਸੋਇ ॥

38ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥

39ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥

40ਤੂੰ ਕਰਤਾ ਮੈ ਅਵਰੁ ਨ ਕੋਇ ॥

41ਤੁਝੁ ਸੇਵੀ ਤੁਝ ਤੇ ਪਤਿ ਹੋਇ ॥

42ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥

43ਨਾਮ ਰਤਨੁ ਸਭ ਜਗ ਮਹਿ ਲੋਇ ॥੫॥

44ਗੁਰਮੁਖਿ ਬਾਣੀ ਮੀਠੀ ਲਾਗੀ ॥

45ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥

46ਸਹਜੇ ਸਚੁ ਮਿਲਿਆ ਪਰਸਾਦੀ ॥

47ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥

48ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥

49ਜਬ ਹਿਰਦੈ ਰਾਮ ਨਾਮ ਗੁਣਤਾਸੁ ॥

50ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥

51ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥

52ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥

53ਗੁਰਮੁਖਿ ਮੇਲੇ ਆਪੁ ਗਵਾਏ ॥

54ਹਿਰਦੈ ਸਾਚਾ ਨਾਮੁ ਵਸਾਏ ॥

55ਨਾਨਕ ਸਹਜੇ ਸਾਚਿ ਸਮਾਏ ॥੮॥੭॥

56ਗਉੜੀ ਮਹਲਾ ੩ ॥

57ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath