ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 233 · Raag Gauree · Guru Amar Daas Ji

1ਸਬਦਿ ਮਨੁ ਰੰਗਿਆ ਲਿਵ ਲਾਇ ॥

2ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥

3ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥

4ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥

5ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥

6ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥

7ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥

8ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥

9ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥

10ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥

11ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥

12ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥

13ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥

14ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥

15ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥

16ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥

17ਸਤਿਗੁਰ ਤੇ ਹਮ ਗਤਿ ਪਤਿ ਪਾਈ ॥

18ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥

19ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥

20ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥

21ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥

22ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥

23ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥

24ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥

25ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥

26ੴ ਸਤਿਗੁਰ ਪ੍ਰਸਾਦਿ ॥

27ਰਾਗੁ ਗਉੜੀ ਬੈਰਾਗਣਿ ਮਹਲਾ ੩ ॥

28ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥

29ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥

30ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥

31ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥

32ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥

33ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥

34ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥

35ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥

36ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥

37ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥

38ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥

39ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥

40ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥

41ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥

42ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath