ਗੁਰੂ ਗ੍ਰੰਥ ਸਾਹਿਬ 234 · Raag Gauree · Guru Amar Daas Ji
1ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥
2ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥
3ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥
4ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ
5ੴ ਸਤਿਗੁਰ ਪ੍ਰਸਾਦਿ ॥
6ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥
7ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥
8ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥
9ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥
10ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥
11ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥
12ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥
13ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥
14ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥
15ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥
16ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥
17ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥
18ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥
19ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥
20ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥
21ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥
22ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥
23ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥
24ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥
25ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥
26ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥
27ਗਉੜੀ ਮਹਲਾ ੪ ॥
28ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥
29ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥
30ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥
31ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥
32ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥
33ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥
34ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥
35ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath