ਗੁਰੂ ਗ੍ਰੰਥ ਸਾਹਿਬ 235 · Raag Gauree · Guru Raam Daas Ji
1ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥
2ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥
3ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥
4ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥
5ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥
6ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥
7ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥
8ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥
9ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥
10ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥
11ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥
12ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥
13ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥
14ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ
15ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
16ਜਬ ਇਹੁ ਮਨ ਮਹਿ ਕਰਤ ਗੁਮਾਨਾ ॥
17ਤਬ ਇਹੁ ਬਾਵਰੁ ਫਿਰਤ ਬਿਗਾਨਾ ॥
18ਜਬ ਇਹੁ ਹੂਆ ਸਗਲ ਕੀ ਰੀਨਾ ॥
19ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥
20ਸਹਜ ਸੁਹੇਲਾ ਫਲੁ ਮਸਕੀਨੀ ॥
21ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥
22ਜਬ ਕਿਸ ਕਉ ਇਹੁ ਜਾਨਸਿ ਮੰਦਾ ॥
23ਤਬ ਸਗਲੇ ਇਸੁ ਮੇਲਹਿ ਫੰਦਾ ॥
24ਮੇਰ ਤੇਰ ਜਬ ਇਨਹਿ ਚੁਕਾਈ ॥
25ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥
26ਜਬ ਇਨਿ ਅਪੁਨੀ ਅਪਨੀ ਧਾਰੀ ॥
27ਤਬ ਇਸ ਕਉ ਹੈ ਮੁਸਕਲੁ ਭਾਰੀ ॥
28ਜਬ ਇਨਿ ਕਰਣੈਹਾਰੁ ਪਛਾਤਾ ॥
29ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥
30ਜਬ ਇਨਿ ਅਪੁਨੋ ਬਾਧਿਓ ਮੋਹਾ ॥
31ਆਵੈ ਜਾਇ ਸਦਾ ਜਮਿ ਜੋਹਾ ॥
32ਜਬ ਇਸ ਤੇ ਸਭ ਬਿਨਸੇ ਭਰਮਾ ॥
33ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥
34ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥
35ਤਬ ਤੇ ਦੂਖ ਡੰਡ ਅਰੁ ਖੇਦਾ ॥
36ਜਬ ਇਨਿ ਏਕੋ ਏਕੀ ਬੂਝਿਆ ॥
37ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥
38ਜਬ ਇਹੁ ਧਾਵੈ ਮਾਇਆ ਅਰਥੀ ॥
39ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥
40ਜਬ ਇਸ ਤੇ ਇਹੁ ਹੋਇਓ ਜਉਲਾ ॥
41ਪੀਛੈ ਲਾਗਿ ਚਲੀ ਉਠਿ ਕਉਲਾ ॥੬॥
42ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥
43ਮਨ ਮੰਦਰ ਮਹਿ ਦੀਪਕੁ ਜਲਿਓ ॥
44ਜੀਤ ਹਾਰ ਕੀ ਸੋਝੀ ਕਰੀ ॥
45ਤਉ ਇਸੁ ਘਰ ਕੀ ਕੀਮਤਿ ਪਰੀ ॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath