ਗੁਰੂ ਗ੍ਰੰਥ ਸਾਹਿਬ 236 · Raag Gauree · Guru Arjan Dev Ji
1ਕਰਨ ਕਰਾਵਨ ਸਭੁ ਕਿਛੁ ਏਕੈ ॥
2ਆਪੇ ਬੁਧਿ ਬੀਚਾਰਿ ਬਿਬੇਕੈ ॥
3ਦੂਰਿ ਨ ਨੇਰੈ ਸਭ ਕੈ ਸੰਗਾ ॥
4ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥
5ਗਉੜੀ ਮਹਲਾ ੫ ॥
6ਗੁਰ ਸੇਵਾ ਤੇ ਨਾਮੇ ਲਾਗਾ ॥
7ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥
8ਤਿਸ ਕੈ ਹਿਰਦੈ ਰਵਿਆ ਸੋਇ ॥
9ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥
10ਐਸਾ ਕੀਰਤਨੁ ਕਰਿ ਮਨ ਮੇਰੇ ॥
11ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥
12ਜਾਸੁ ਜਪਤ ਭਉ ਅਪਦਾ ਜਾਇ ॥
13ਧਾਵਤ ਮਨੂਆ ਆਵੈ ਠਾਇ ॥
14ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥
15ਜਾਸੁ ਜਪਤ ਇਹ ਹਉਮੈ ਭਾਗੈ ॥੨॥
16ਜਾਸੁ ਜਪਤ ਵਸਿ ਆਵਹਿ ਪੰਚਾ ॥
17ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥
18ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥
19ਜਾਸੁ ਜਪਤ ਹਰਿ ਦਰਗਹ ਸਿਝੈ ॥੩॥
20ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥
21ਜਾਸੁ ਜਪਤ ਹਰਿ ਹੋਵਹਿ ਸਾਧ ॥
22ਜਾਸੁ ਜਪਤ ਮਨੁ ਸੀਤਲੁ ਹੋਵੈ ॥
23ਜਾਸੁ ਜਪਤ ਮਲੁ ਸਗਲੀ ਖੋਵੈ ॥੪॥
24ਜਾਸੁ ਜਪਤ ਰਤਨੁ ਹਰਿ ਮਿਲੈ ॥
25ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥
26ਜਾਸੁ ਜਪਤ ਕਈ ਬੈਕੁੰਠ ਵਾਸੁ ॥
27ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥
28ਜਾਸੁ ਜਪਤ ਇਹ ਅਗਨਿ ਨ ਪੋਹਤ ॥
29ਜਾਸੁ ਜਪਤ ਇਹੁ ਕਾਲੁ ਨ ਜੋਹਤ ॥
30ਜਾਸੁ ਜਪਤ ਤੇਰਾ ਨਿਰਮਲ ਮਾਥਾ ॥
31ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥
32ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥
33ਜਾਸੁ ਜਪਤ ਸੁਣਿ ਅਨਹਤ ਧੁਨੈ ॥
34ਜਾਸੁ ਜਪਤ ਇਹ ਨਿਰਮਲ ਸੋਇ ॥
35ਜਾਸੁ ਜਪਤ ਕਮਲੁ ਸੀਧਾ ਹੋਇ ॥੭॥
36ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥
37ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥
38ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥
39ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥
40ਗਉੜੀ ਮਹਲਾ ੫ ॥
41ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
42ਪੰਚ ਜਨਾ ਸਿਉ ਸੰਗੁ ਨਿਵਾਰੈ ॥
43ਦਸ ਇੰਦ੍ਰੀ ਕਰਿ ਰਾਖੈ ਵਾਸਿ ॥
44ਤਾ ਕੈ ਆਤਮੈ ਹੋਇ ਪਰਗਾਸੁ ॥੧॥
45ਐਸੀ ਦ੍ਰਿੜਤਾ ਤਾ ਕੈ ਹੋਇ ॥
46ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥
47ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥
48ਜੇਤਾ ਬੋਲਣੁ ਤੇਤਾ ਗਿਆਨੈ ॥
49ਜੇਤਾ ਸੁਨਣਾ ਤੇਤਾ ਨਾਮੁ ॥
50ਜੇਤਾ ਪੇਖਨੁ ਤੇਤਾ ਧਿਆਨੁ ॥੨॥
51ਸਹਜੇ ਜਾਗਣੁ ਸਹਜੇ ਸੋਇ ॥
52ਸਹਜੇ ਹੋਤਾ ਜਾਇ ਸੁ ਹੋਇ ॥
53ਸਹਜਿ ਬੈਰਾਗੁ ਸਹਜੇ ਹੀ ਹਸਨਾ ॥
54ਸਹਜੇ ਚੂਪ ਸਹਜੇ ਹੀ ਜਪਨਾ ॥੩॥
55ਸਹਜੇ ਭੋਜਨੁ ਸਹਜੇ ਭਾਉ ॥
56ਸਹਜੇ ਮਿਟਿਓ ਸਗਲ ਦੁਰਾਉ ॥
57ਸਹਜੇ ਹੋਆ ਸਾਧੂ ਸੰਗੁ ॥
58ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
59ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath