ਗੁਰੂ ਗ੍ਰੰਥ ਸਾਹਿਬ 237 · Raag Gauree · Guru Arjan Dev Ji
1ਸਹਜੇ ਦੁਬਿਧਾ ਤਨ ਕੀ ਨਾਸੀ ॥
2ਜਾ ਕੈ ਸਹਜਿ ਮਨਿ ਭਇਆ ਅਨੰਦੁ ॥
3ਤਾ ਕਉ ਭੇਟਿਆ ਪਰਮਾਨੰਦੁ ॥੫॥
4ਸਹਜੇ ਅੰਮ੍ਰਿਤੁ ਪੀਓ ਨਾਮੁ ॥
5ਸਹਜੇ ਕੀਨੋ ਜੀਅ ਕੋ ਦਾਨੁ ॥
6ਸਹਜ ਕਥਾ ਮਹਿ ਆਤਮੁ ਰਸਿਆ ॥
7ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥
8ਸਹਜੇ ਆਸਣੁ ਅਸਥਿਰੁ ਭਾਇਆ ॥
9ਸਹਜੇ ਅਨਹਤ ਸਬਦੁ ਵਜਾਇਆ ॥
10ਸਹਜੇ ਰੁਣ ਝੁਣਕਾਰੁ ਸੁਹਾਇਆ ॥
11ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
12ਸਹਜੇ ਜਾ ਕਉ ਪਰਿਓ ਕਰਮਾ ॥
13ਸਹਜੇ ਗੁਰੁ ਭੇਟਿਓ ਸਚੁ ਧਰਮਾ ॥
14ਜਾ ਕੈ ਸਹਜੁ ਭਇਆ ਸੋ ਜਾਣੈ ॥
15ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥
16ਗਉੜੀ ਮਹਲਾ ੫ ॥
17ਪ੍ਰਥਮੇ ਗਰਭ ਵਾਸ ਤੇ ਟਰਿਆ ॥
18ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥
19ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥
20ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥
21ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥
22ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥
23ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥
24ਸਿਵ ਪੁਰੀ ਕਾ ਹੋਇਗਾ ਕਾਲਾ ॥
25ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥
26ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥
27ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥
28ਦਿਨਸੁ ਰੈਣਿ ਬਰਤ ਅਰੁ ਭੇਦਾ ॥
29ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥
30ਤੀਰਥ ਦੇਵ ਦੇਹੁਰਾ ਪੋਥੀ ॥
31ਮਾਲਾ ਤਿਲਕੁ ਸੋਚ ਪਾਕ ਹੋਤੀ ॥
32ਧੋਤੀ ਡੰਡਉਤਿ ਪਰਸਾਦਨ ਭੋਗਾ ॥
33ਗਵਨੁ ਕਰੈਗੋ ਸਗਲੋ ਲੋਗਾ ॥੪॥
34ਜਾਤਿ ਵਰਨ ਤੁਰਕ ਅਰੁ ਹਿੰਦੂ ॥
35ਪਸੁ ਪੰਖੀ ਅਨਿਕ ਜੋਨਿ ਜਿੰਦੂ ॥
36ਸਗਲ ਪਾਸਾਰੁ ਦੀਸੈ ਪਾਸਾਰਾ ॥
37ਬਿਨਸਿ ਜਾਇਗੋ ਸਗਲ ਆਕਾਰਾ ॥੫॥
38ਸਹਜ ਸਿਫਤਿ ਭਗਤਿ ਤਤੁ ਗਿਆਨਾ ॥
39ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥
40ਤਹਾ ਸੰਗਤਿ ਸਾਧ ਗੁਣ ਰਸੈ ॥
41ਅਨਭਉ ਨਗਰੁ ਤਹਾ ਸਦ ਵਸੈ ॥੬॥
42ਤਹ ਭਉ ਭਰਮਾ ਸੋਗੁ ਨ ਚਿੰਤਾ ॥
43ਆਵਣੁ ਜਾਵਣੁ ਮਿਰਤੁ ਨ ਹੋਤਾ ॥
44ਤਹ ਸਦਾ ਅਨੰਦ ਅਨਹਤ ਆਖਾਰੇ ॥
45ਭਗਤ ਵਸਹਿ ਕੀਰਤਨ ਆਧਾਰੇ ॥੭॥
46ਪਾਰਬ੍ਰਹਮ ਕਾ ਅੰਤੁ ਨ ਪਾਰੁ ॥
47ਕਉਣੁ ਕਰੈ ਤਾ ਕਾ ਬੀਚਾਰੁ ॥
48ਕਹੁ ਨਾਨਕ ਜਿਸੁ ਕਿਰਪਾ ਕਰੈ ॥
49ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥
50ਗਉੜੀ ਮਹਲਾ ੫ ॥
51ਜੋ ਇਸੁ ਮਾਰੇ ਸੋਈ ਸੂਰਾ ॥
52ਜੋ ਇਸੁ ਮਾਰੇ ਸੋਈ ਪੂਰਾ ॥
53ਜੋ ਇਸੁ ਮਾਰੇ ਤਿਸਹਿ ਵਡਿਆਈ ॥
54ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥
55ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥
56ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath