ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 238 · Raag Gauree · Guru Arjan Dev Ji

1ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥

2ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥

3ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥

4ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥

5ਜੋ ਇਸੁ ਮਾਰੇ ਸੋ ਧਨਵੰਤਾ ॥

6ਜੋ ਇਸੁ ਮਾਰੇ ਸੋ ਪਤਿਵੰਤਾ ॥

7ਜੋ ਇਸੁ ਮਾਰੇ ਸੋਈ ਜਤੀ ॥

8ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥

9ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥

10ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥

11ਜੋ ਇਸੁ ਮਾਰੇ ਸੋ ਵਡਭਾਗਾ ॥

12ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥

13ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥

14ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥

15ਜੋ ਇਸੁ ਮਾਰੇ ਸੋਈ ਸੁਗਿਆਨੀ ॥

16ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥

17ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥

18ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥

19ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥

20ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥

21ਇਸੁ ਮਾਰੀ ਬਿਨੁ ਜੂਠਿ ਨ ਧੋਈ ॥

22ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥

23ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥

24ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥

25ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥

26ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥

27ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥

28ਗਉੜੀ ਮਹਲਾ ੫ ॥

29ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥

30ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥

31ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥

32ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥

33ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥

34ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥

35ਵਡੇ ਵਡੇ ਜੋ ਦੁਨੀਆਦਾਰ ॥

36ਕਾਹੂ ਕਾਜਿ ਨਾਹੀ ਗਾਵਾਰ ॥

37ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥

38ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥

39ਕੋਟਿ ਮਜਨ ਜਾ ਕੈ ਸੁਣਿ ਨਾਮ ॥

40ਕੋਟਿ ਪੂਜਾ ਜਾ ਕੈ ਹੈ ਧਿਆਨ ॥

41ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥

42ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥

43ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥

44ਬਿਨਸਿ ਜਾਹਿ ਮਾਇਆ ਕੇ ਹੇਤ ॥

45ਹਰਿ ਅਬਿਨਾਸੀ ਤੁਮਰੈ ਸੰਗਿ ॥

46ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥

47ਜਾ ਕੈ ਕਾਮਿ ਉਤਰੈ ਸਭ ਭੂਖ ॥

48ਜਾ ਕੈ ਕਾਮਿ ਨ ਜੋਹਹਿ ਦੂਤ ॥

49ਜਾ ਕੈ ਕਾਮਿ ਤੇਰਾ ਵਡ ਗਮਰੁ ॥

50ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥

51ਜਾ ਕੇ ਚਾਕਰ ਕਉ ਨਹੀ ਡਾਨ ॥

52ਜਾ ਕੇ ਚਾਕਰ ਕਉ ਨਹੀ ਬਾਨ ॥

53ਜਾ ਕੈ ਦਫਤਰਿ ਪੁਛੈ ਨ ਲੇਖਾ ॥

54ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥

55ਜਾ ਕੈ ਊਨ ਨਾਹੀ ਕਾਹੂ ਬਾਤ ॥

56ਏਕਹਿ ਆਪਿ ਅਨੇਕਹਿ ਭਾਤਿ ॥

57ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥

58ਮਨ ਮੇਰੇ ਕਰਿ ਤਾ ਕੀ ਘਾਲ ॥੭॥

59ਨਾ ਕੋ ਚਤੁਰੁ ਨਾਹੀ ਕੋ ਮੂੜਾ ॥

60ਨਾ ਕੋ ਹੀਣੁ ਨਾਹੀ ਕੋ ਸੂਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath