ਗੁਰੂ ਗ੍ਰੰਥ ਸਾਹਿਬ 239 · Raag Gauree · Guru Arjan Dev Ji
1ਜਿਤੁ ਕੋ ਲਾਇਆ ਤਿਤ ਹੀ ਲਾਗਾ ॥
2ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
3ਗਉੜੀ ਮਹਲਾ ੫ ॥
4ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
5ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥
6ਏਕ ਨਿਮਖ ਜੋ ਸਿਮਰਨ ਮਹਿ ਜੀਆ ॥
7ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥
8ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥
9ਕਾਗ ਬਤਨ ਬਿਸਟਾ ਮਹਿ ਵਾਸ ॥੨॥
10ਬਿਨੁ ਸਿਮਰਨ ਭਏ ਕੂਕਰ ਕਾਮ ॥
11ਸਾਕਤ ਬੇਸੁਆ ਪੂਤ ਨਿਨਾਮ ॥੩॥
12ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥
13ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥
14ਬਿਨੁ ਸਿਮਰਨ ਗਰਧਭ ਕੀ ਨਿਆਈ ॥
15ਸਾਕਤ ਥਾਨ ਭਰਿਸਟ ਫਿਰਾਹੀ ॥੫॥
16ਬਿਨੁ ਸਿਮਰਨ ਕੂਕਰ ਹਰਕਾਇਆ ॥
17ਸਾਕਤ ਲੋਭੀ ਬੰਧੁ ਨ ਪਾਇਆ ॥੬॥
18ਬਿਨੁ ਸਿਮਰਨ ਹੈ ਆਤਮ ਘਾਤੀ ॥
19ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥
20ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥
21ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥
22ਗਉੜੀ ਮਹਲਾ ੫ ॥
23ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
24ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥
25ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥
26ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥
27ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥
28ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥
29ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥
30ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥
31ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥
32ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥
33ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥
34ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥
35ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥
36ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥
37ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥
38ਤਿਸ ਕੀ ਕਟੀਐ ਜਮ ਕੀ ਫਾਸਾ ॥੭॥
39ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥
40ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥
41ਗਉੜੀ ਮਹਲਾ ੫ ॥
42ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
43ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥
44ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
45ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥
46ਗੁਰ ਕੀ ਰੇਣੁ ਨਿਤ ਮਜਨੁ ਕਰਉ ॥
47ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥
48ਤਿਸੁ ਗੁਰ ਕਉ ਝੂਲਾਵਉ ਪਾਖਾ ॥
49ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥
50ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
51ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥
52ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
53ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath