ਗੁਰੂ ਗ੍ਰੰਥ ਸਾਹਿਬ 23 · Siree Raag · Guru Nanak Dev Ji
1ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥
2ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥
3ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥
4ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥
5ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥
6ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥
7ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥
8ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥
9ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥
10ਸਿਰੀਰਾਗੁ ਮਹਲਾ ੧ ਘਰੁ ੨ ॥
11ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥
12ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥
13ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥
14ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥
15ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥
16ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥
17ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥
18ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥
19ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥
20ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥
21ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥
22ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥
23ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥
24ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥
25ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥
26ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥
27ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥
28ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥
29ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥
30ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥
31ਸਿਰੀਰਾਗੁ ਮਹਲਾ ੧ ਘਰੁ ੩ ॥
32ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥
33ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥
34ਕਾਹੇ ਗਰਬਸਿ ਮੂੜੇ ਮਾਇਆ ॥
35ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥
36ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥
37ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥
38ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥
39ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath