ਗੁਰੂ ਗ੍ਰੰਥ ਸਾਹਿਬ 240 · Raag Gauree · Guru Arjan Dev Ji
1ਜਿਨਿ ਗੁਰਿ ਮੋ ਕਉ ਦੀਨਾ ਜੀਉ ॥
2ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥
3ਆਪੇ ਲਾਇਓ ਅਪਨਾ ਪਿਆਰੁ ॥
4ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥
5ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
6ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥
7ਗਉੜੀ ਮਹਲਾ ੫ ॥
8ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
9ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
10ਨਾਮ ਬਿਨਾ ਜੋ ਪਹਿਰੈ ਖਾਇ ॥
11ਜਿਉ ਕੂਕਰੁ ਜੂਠਨ ਮਹਿ ਪਾਇ ॥੧॥
12ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥
13ਨਾਮੁ ਬਿਸਾਰਿ ਕਰੇ ਰਸ ਭੋਗ ॥
14ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
15ਨਾਮੁ ਤਿਆਗਿ ਕਰੇ ਅਨ ਕਾਜ ॥
16ਬਿਨਸਿ ਜਾਇ ਝੂਠੇ ਸਭਿ ਪਾਜ ॥੪॥
17ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
18ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥
19ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
20ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
21ਲਾਖ ਅਡੰਬਰ ਬਹੁਤੁ ਬਿਸਥਾਰਾ ॥
22ਨਾਮ ਬਿਨਾ ਝੂਠੇ ਪਾਸਾਰਾ ॥੭॥
23ਹਰਿ ਕਾ ਨਾਮੁ ਸੋਈ ਜਨੁ ਲੇਇ ॥
24ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥
25ਗਉੜੀ ਮਹਲਾ ੫ ॥
26ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥
27ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥
28ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥
29ਬਿਨਸਤ ਨਾਹੀ ਛੋਡਿ ਨ ਜਾਇ ॥
30ਜਹ ਪੇਖਾ ਤਹ ਰਹਿਆ ਸਮਾਇ ॥੨॥
31ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥
32ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥
33ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥
34ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥
35ਮਾਇਆ ਸਿਲਕ ਕਾਟੀ ਗੋਪਾਲਿ ॥
36ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥
37ਸਿਮਰਿ ਸਿਮਰਿ ਕਾਟੇ ਸਭਿ ਰੋਗ ॥
38ਚਰਣ ਧਿਆਨ ਸਰਬ ਸੁਖ ਭੋਗ ॥੬॥
39ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥
40ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥
41ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥
42ਰਾਗੁ ਗਉੜੀ ਮਾਝ ਮਹਲਾ ੫
43ੴ ਸਤਿਗੁਰ ਪ੍ਰਸਾਦਿ ॥
44ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥
45ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥
46ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥
47ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥
48ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath