ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 241 · Raag Gauree · Guru Arjan Dev Ji

1ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥

2ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥

3ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥

4ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥

5ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥

6ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥

7ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥

8ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥

9ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥

10ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥

11ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥

12ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥

13ਗਉੜੀ ਮਹਲਾ ੫

14ੴ ਸਤਿਗੁਰ ਪ੍ਰਸਾਦਿ ॥

15ਨਾਰਾਇਣ ਹਰਿ ਰੰਗ ਰੰਗੋ ॥

16ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥

17ਤਜਿ ਹਉਮੈ ਗੁਰ ਗਿਆਨ ਭਜੋ ॥

18ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥

19ਜੋ ਦੀਸੈ ਸੋ ਸੰਗਿ ਨ ਗਇਓ ॥

20ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥

21ਮੋਹਨ ਨਾਮੁ ਸਦਾ ਰਵਿ ਰਹਿਓ ॥

22ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥

23ਹਰਿ ਸੰਤਨ ਕਰਿ ਨਮੋ ਨਮੋ ॥

24ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥

25ਨੈਨ ਅਲੋਵਉ ਸਾਧ ਜਨੋ ॥

26ਹਿਰਦੈ ਗਾਵਹੁ ਨਾਮ ਨਿਧੋ ॥੫॥

27ਕਾਮ ਕ੍ਰੋਧ ਲੋਭੁ ਮੋਹੁ ਤਜੋ ॥

28ਜਨਮ ਮਰਨ ਦੁਹੁ ਤੇ ਰਹਿਓ ॥੬॥

29ਦੂਖੁ ਅੰਧੇਰਾ ਘਰ ਤੇ ਮਿਟਿਓ ॥

30ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥

31ਜਿਨਿ ਸੇਵਿਆ ਸੋ ਪਾਰਿ ਪਰਿਓ ॥

32ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥

33ਮਹਲਾ ੫ ਗਉੜੀ ॥

34ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥

35ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥

36ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥

37ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥

38ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥

39ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥

40ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥

41ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥

42ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥

43ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath