ਗੁਰੂ ਗ੍ਰੰਥ ਸਾਹਿਬ 242 · Raag Gauree
1ਗਉੜੀ ਮਹਲਾ ੫ ॥
2ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥
3ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥
4ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥
5ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥
6ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥
7ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥
8ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥
9ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥
10ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ
11ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
12ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
13ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥
14ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥
15ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥
16ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥
17ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥
18ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥
19ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥
20ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥
21ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥
22ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥
23ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥
24ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥
25ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥
26ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥
27ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥
28ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥
29ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥
30ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥
31ਮਿਲਿ ਵਰੁ ਨਾਰੀ ਮੰਗਲੁ ਗਾਇਆ ॥
32ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥
33ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥
34ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥
35ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath