ਗੁਰੂ ਗ੍ਰੰਥ ਸਾਹਿਬ 243 · Raag Gauree
1ਗਉੜੀ ਛੰਤ ਮਹਲਾ ੧ ॥
2ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
3ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥
4ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥
5ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥
6ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥
7ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥
8ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥
9ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥
10ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥
11ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥
12ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥
13ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥
14ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥
15ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥
16ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥
17ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥
18ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥
19ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥
20ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥
21ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥
22ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥
23ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥
24ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥
25ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
26ਰਾਗੁ ਗਉੜੀ ਪੂਰਬੀ ਛੰਤ ਮਹਲਾ ੩
27ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
28ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥
29ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥
30ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥
31ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥
32ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥
33ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥
34ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥
35ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥
36ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥
37ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath