ਗੁਰੂ ਗ੍ਰੰਥ ਸਾਹਿਬ 244 · Raag Gauree · Guru Amar Daas Ji
1ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥
2ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥
3ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥
4ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥
5ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥
6ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥
7ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥
8ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥
9ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥
10ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥
11ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥
12ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥
13ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥
14ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥
15ਗਉੜੀ ਮਹਲਾ ੩ ॥
16ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥
17ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥
18ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥
19ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥
20ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥
21ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥
22ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥
23ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥
24ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥
25ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥
26ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥
27ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥
28ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥
29ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥
30ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥
31ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥
32ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥
33ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥
34ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
35ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
36ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath