ਗੁਰੂ ਗ੍ਰੰਥ ਸਾਹਿਬ 245 · Raag Gauree · Guru Amar Daas Ji
1ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
2ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
3ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
4ਗਉੜੀ ਮਹਲਾ ੩ ॥
5ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥
6ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥
7ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥
8ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥
9ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥
10ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥
11ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥
12ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥
13ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥
14ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥
15ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥
16ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥
17ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥
18ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥
19ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥
20ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥
21ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥
22ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥
23ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥
24ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥
25ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥
26ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥
27ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥
28ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥
29ਗਉੜੀ ਮਹਲਾ ੩ ॥
30ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥
31ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥
32ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥
33ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥
34ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥
35ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath