ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 246 · Raag Gauree · Guru Amar Daas Ji

1ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥

2ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥

3ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥

4ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥

5ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥

6ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥

7ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥

8ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥

9ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥

10ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥

11ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥

12ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥

13ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥

14ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥

15ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥

16ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥

17ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥

18ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥

19ਗਉੜੀ ਮਹਲਾ ੩ ॥

20ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥

21ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥

22ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥

23ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥

24ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥

25ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥

26ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥

27ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥

28ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥

29ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥

30ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥

31ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥

32ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥

33ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥

34ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥

35ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath