ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 247 · Raag Gauree · Guru Amar Daas Ji

1ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥

2ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥੩॥

3ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥

4ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥

5ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥

6ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥

7ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥

8ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥

9ਰਾਗੁ ਗਉੜੀ ਛੰਤ ਮਹਲਾ ੫

10ੴ ਸਤਿਗੁਰ ਪ੍ਰਸਾਦਿ ॥

11ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥

12ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥

13ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥

14ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥

15ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥

16ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥

17ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥

18ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥

19ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥

20ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥

21ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥

22ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥

23ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥

24ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥

25ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥

26ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥

27ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥

28ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥

29ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥

30ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥

31ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥

32ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥

33ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥

34ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath