ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 248 · Raag Gauree

1ਗਉੜੀ ਮਹਲਾ ੫ ॥

2ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥

3ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥

4ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥

5ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥

6ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥

7ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥

8ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥

9ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥

10ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥

11ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥

12ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥

13ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥

14ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥

15ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥

16ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥

17ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥

18ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥

19ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥

20ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥

21ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥

22ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥

23ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥

24ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥

25ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥

26ਗਉੜੀ ਮਹਲਾ ੫ ॥

27ਸਲੋਕੁ ॥

28ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥

29ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥

30ਛੰਤ ॥

31ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥

32ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥

33ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥

34ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥

35ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥

36ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥

37ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥

38ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath