ਗੁਰੂ ਗ੍ਰੰਥ ਸਾਹਿਬ 249 · Raag Gauree · Guru Arjan Dev Ji
1ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥
2ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥
3ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥
4ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥
5ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥
6ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥
7ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥
8ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥
9ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥
10ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥
11ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥
12ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥
13ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥
14ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥
15ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥
16ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥
17ਗਉੜੀ ਮਹਲਾ ੫ ॥
18ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
19ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥
20ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥
21ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥
22ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥
23ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥
24ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥
25ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥
26ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥
27ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥
28ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥
29ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥
30ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
31ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
32ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
33ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath