ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 24 · Siree Raag

1ਸਿਰੀਰਾਗੁ ਮਹਲਾ ੧ ਘਰੁ ੩ ॥

2ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥

3ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥

4ਮਤੁ ਜਾਣ ਸਹਿ ਗਲੀ ਪਾਇਆ ॥

5ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥

6ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥

7ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥

8ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥

9ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥

10ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥

11ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥

12ਸਿਰੀਰਾਗੁ ਮਹਲਾ ੧ ਘਰੁ ੪ ॥

13ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥

14ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥

15ਮਰਣਾ ਮੁਲਾ ਮਰਣਾ ॥

16ਭੀ ਕਰਤਾਰਹੁ ਡਰਣਾ ॥੧॥ ਰਹਾਉ ॥

17ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥

18ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥

19ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥

20ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥

21ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥

22ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥

23ਸਿਰੀਰਾਗੁ ਮਹਲਾ ੧ ਘਰੁ ੪ ॥

24ਏਕੁ ਸੁਆਨੁ ਦੁਇ ਸੁਆਨੀ ਨਾਲਿ ॥

25ਭਲਕੇ ਭਉਕਹਿ ਸਦਾ ਬਇਆਲਿ ॥

26ਕੂੜੁ ਛੁਰਾ ਮੁਠਾ ਮੁਰਦਾਰੁ ॥

27ਧਾਣਕ ਰੂਪਿ ਰਹਾ ਕਰਤਾਰ ॥੧॥

28ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥

29ਹਉ ਬਿਗੜੈ ਰੂਪਿ ਰਹਾ ਬਿਕਰਾਲ ॥

30ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥

31ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥

32ਮੁਖਿ ਨਿੰਦਾ ਆਖਾ ਦਿਨੁ ਰਾਤਿ ॥

33ਪਰ ਘਰੁ ਜੋਹੀ ਨੀਚ ਸਨਾਤਿ ॥

34ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥

35ਧਾਣਕ ਰੂਪਿ ਰਹਾ ਕਰਤਾਰ ॥੨॥

36ਫਾਹੀ ਸੁਰਤਿ ਮਲੂਕੀ ਵੇਸੁ ॥

37ਹਉ ਠਗਵਾੜਾ ਠਗੀ ਦੇਸੁ ॥

38ਖਰਾ ਸਿਆਣਾ ਬਹੁਤਾ ਭਾਰੁ ॥

39ਧਾਣਕ ਰੂਪਿ ਰਹਾ ਕਰਤਾਰ ॥੩॥

40ਮੈ ਕੀਤਾ ਨ ਜਾਤਾ ਹਰਾਮਖੋਰੁ ॥

41ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥

42ਨਾਨਕੁ ਨੀਚੁ ਕਹੈ ਬੀਚਾਰੁ ॥

43ਧਾਣਕ ਰੂਪਿ ਰਹਾ ਕਰਤਾਰ ॥੪॥੨੯॥

44ਸਿਰੀਰਾਗੁ ਮਹਲਾ ੧ ਘਰੁ ੪ ॥

45ਏਕਾ ਸੁਰਤਿ ਜੇਤੇ ਹੈ ਜੀਅ ॥

46ਸੁਰਤਿ ਵਿਹੂਣਾ ਕੋਇ ਨ ਕੀਅ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath