ਗੁਰੂ ਗ੍ਰੰਥ ਸਾਹਿਬ 250 · Raag Gauree
1ੴ ਸਤਿਗੁਰ ਪ੍ਰਸਾਦਿ ॥
2ਗਉੜੀ ਬਾਵਨ ਅਖਰੀ ਮਹਲਾ ੫ ॥
3ਸਲੋਕੁ ॥
4ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
5ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
6ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
7ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
8ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
9ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
10ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
11ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
12ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
13ਸਲੋਕੁ ॥
14ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥
15ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥
16ਪਉੜੀ ॥
17ਓਅੰ ਸਾਧ ਸਤਿਗੁਰ ਨਮਸਕਾਰੰ ॥
18ਆਦਿ ਮਧਿ ਅੰਤਿ ਨਿਰੰਕਾਰੰ ॥
19ਆਪਹਿ ਸੁੰਨ ਆਪਹਿ ਸੁਖ ਆਸਨ ॥
20ਆਪਹਿ ਸੁਨਤ ਆਪ ਹੀ ਜਾਸਨ ॥
21ਆਪਨ ਆਪੁ ਆਪਹਿ ਉਪਾਇਓ ॥
22ਆਪਹਿ ਬਾਪ ਆਪ ਹੀ ਮਾਇਓ ॥
23ਆਪਹਿ ਸੂਖਮ ਆਪਹਿ ਅਸਥੂਲਾ ॥
24ਲਖੀ ਨ ਜਾਈ ਨਾਨਕ ਲੀਲਾ ॥੧॥
25ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
26ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥
27ਸਲੋਕੁ ॥
28ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥
29ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥
30ਪਉੜੀ ॥
31ਓਅੰ ਗੁਰਮੁਖਿ ਕੀਓ ਅਕਾਰਾ ॥
32ਏਕਹਿ ਸੂਤਿ ਪਰੋਵਨਹਾਰਾ ॥
33ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥
34ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥
35ਸਗਲ ਭਾਤਿ ਕਰਿ ਕਰਹਿ ਉਪਾਇਓ ॥
36ਜਨਮ ਮਰਨ ਮਨ ਮੋਹੁ ਬਢਾਇਓ ॥
37ਦੁਹੂ ਭਾਤਿ ਤੇ ਆਪਿ ਨਿਰਾਰਾ ॥
38ਨਾਨਕ ਅੰਤੁ ਨ ਪਾਰਾਵਾਰਾ ॥੨॥
39ਸਲੋਕੁ ॥
40ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥
41ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥
42ਪਵੜੀ ॥
43ਸਸਾ ਸਤਿ ਸਤਿ ਸਤਿ ਸੋਊ ॥
44ਸਤਿ ਪੁਰਖ ਤੇ ਭਿੰਨ ਨ ਕੋਊ ॥
45ਸੋਊ ਸਰਨਿ ਪਰੈ ਜਿਹ ਪਾਯੰ ॥
46ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥
47ਸੰਸੈ ਭਰਮੁ ਨਹੀ ਕਛੁ ਬਿਆਪਤ ॥
48ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥
49ਸੋ ਸਾਧੂ ਇਹ ਪਹੁਚਨਹਾਰਾ ॥
50ਨਾਨਕ ਤਾ ਕੈ ਸਦ ਬਲਿਹਾਰਾ ॥੩॥
51ਸਲੋਕੁ ॥
52ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath