ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 251 · Raag Gauree · Guru Arjan Dev Ji

1ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥

2ਪਵੜੀ ॥

3ਧਧਾ ਧੂਰਿ ਪੁਨੀਤ ਤੇਰੇ ਜਨੂਆ ॥

4ਧਨਿ ਤੇਊ ਜਿਹ ਰੁਚ ਇਆ ਮਨੂਆ ॥

5ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥

6ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥

7ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥

8ਜਾ ਕੈ ਹੀਐ ਦੀਓ ਪ੍ਰਭ ਨਾਮ ॥

9ਨਾਨਕ ਸਾਧ ਪੂਰਨ ਭਗਵਾਨ ॥੪॥

10ਸਲੋਕ ॥

11ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥

12ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥

13ਪਉੜੀ ॥

14ਙੰਙਾ ਙਿਆਨੁ ਨਹੀ ਮੁਖ ਬਾਤਉ ॥

15ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥

16ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥

17ਕਹਤ ਸੁਨਤ ਕਛੁ ਜੋਗੁ ਨ ਹੋਊ ॥

18ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥

19ਉਸਨ ਸੀਤ ਸਮਸਰਿ ਸਭ ਤਾ ਕੈ ॥

20ਙਿਆਨੀ ਤਤੁ ਗੁਰਮੁਖਿ ਬੀਚਾਰੀ ॥

21ਨਾਨਕ ਜਾ ਕਉ ਕਿਰਪਾ ਧਾਰੀ ॥੫॥

22ਸਲੋਕੁ ॥

23ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥

24ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥

25ਪਉੜੀ ॥

26ਯਾ ਜੁਗ ਮਹਿ ਏਕਹਿ ਕਉ ਆਇਆ ॥

27ਜਨਮਤ ਮੋਹਿਓ ਮੋਹਨੀ ਮਾਇਆ ॥

28ਗਰਭ ਕੁੰਟ ਮਹਿ ਉਰਧ ਤਪ ਕਰਤੇ ॥

29ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥

30ਉਰਝਿ ਪਰੇ ਜੋ ਛੋਡਿ ਛਡਾਨਾ ॥

31ਦੇਵਨਹਾਰੁ ਮਨਹਿ ਬਿਸਰਾਨਾ ॥

32ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥

33ਸਲੋਕੁ ॥

34ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥

35ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥

36ਪਉੜੀ ॥

37ਏਊ ਜੀਅ ਬਹੁਤੁ ਗ੍ਰਭ ਵਾਸੇ ॥

38ਮੋਹ ਮਗਨ ਮੀਠ ਜੋਨਿ ਫਾਸੇ ॥

39ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥

40ਆਪਨ ਮੋਹ ਘਟੇ ਘਟਿ ਦੀਨੇ ॥

41ਏ ਸਾਜਨ ਕਛੁ ਕਹਹੁ ਉਪਾਇਆ ॥

42ਜਾ ਤੇ ਤਰਉ ਬਿਖਮ ਇਹ ਮਾਇਆ ॥

43ਕਰਿ ਕਿਰਪਾ ਸਤਸੰਗਿ ਮਿਲਾਏ ॥

44ਨਾਨਕ ਤਾ ਕੈ ਨਿਕਟਿ ਨ ਮਾਏ ॥੭॥

45ਸਲੋਕੁ ॥

46ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥

47ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

48ਪਉੜੀ ॥

49ਏਕਹਿ ਆਪਿ ਕਰਾਵਨਹਾਰਾ ॥

50ਆਪਹਿ ਪਾਪ ਪੁੰਨ ਬਿਸਥਾਰਾ ॥

51ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥

52ਸੋ ਸੋ ਪਾਇਓ ਜੁ ਆਪਿ ਦਿਵਾਇਓ ॥

53ਉਆ ਕਾ ਅੰਤੁ ਨ ਜਾਨੈ ਕੋਊ ॥

54ਜੋ ਜੋ ਕਰੈ ਸੋਊ ਫੁਨਿ ਹੋਊ ॥

55ਏਕਹਿ ਤੇ ਸਗਲਾ ਬਿਸਥਾਰਾ ॥

56ਨਾਨਕ ਆਪਿ ਸਵਾਰਨਹਾਰਾ ॥੮॥

57ਸਲੋਕੁ ॥

58ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥

59ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath